Close

Placement camp at MCC-cum-District Employment and Business Bureau Rupnagar today

Publish Date : 27/04/2026
Placement camp at MCC-cum-District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 27 ਅਪ੍ਰੈਲ: : ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 28 ਅਪ੍ਰੈਲ 2026 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਫੈਕਟ ਮੀਡੀਆ ਕੰਪਨੀ ਵੱਲੋਂ ਟੈਕਨੀਸ਼ੀਅਨ (ਕੇਵਲ ਪੁਰਸ਼ਾਂ ਲਈ) ਦੀਆਂ 3 ਅਸਾਮੀਆਂ ਦੀ ਭਰਤੀ ਲਈ ਦਸਵੀਂ/ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 8000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਮੀਦਵਾਰ ਦੀ ਉਮਰ 18 ਤੋਂ 28 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਆਫਿਸ ਅਸਿਸਟੈਂਟ ਦੀਆਂ 4 ਅਸਾਮੀਆਂ ਲਈ ਕੋਈ ਵੀ ਗ੍ਰੈਜੂਏਟ ਪਾਸ ਅਤੇ ਬੇਸਿਕ ਕੰਪਿਊਟਰ ਕੋਰਸ ਪਾਸ ਉਮੀਦਵਾਰ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਮੀਦਵਾਰ ਦੀ ਉਮਰ 18 ਤੋਂ 28 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਨੌਕਰੀ ਕਰਨ ਦਾ ਸਥਾਨ ਰੂਪਨਗਰ ਹੈ। ਉਮੀਦਵਾਰ ਜ਼ਿੰਮੇਵਾਰ, ਚੰਗੀ ਕੰਮਿਊਨੀਕੇਸ਼ਨ ਸਕਿੱਲ ਵਾਲਾ, ਸਹੀ ਵਿਆਖਿਆ ਕਰਨ ਵਾਲਾ ਅਤੇ ਇਮਾਨਦਾਰ ਹੋਣਾ ਚਾਹੀਦਾ ਹੈ। ਇਸ ਕੈਂਪ ਵਿੱਚ ਪੁਰਸ਼ ਅਤੇ ਔਰਤਾਂ ਦੋਵੇਂ ਇੰਟਰਵਿਊ ਲਈ ਆ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।