Close

Civil Surgeon holds review meeting on National AIDS Control Program

Publish Date : 29/04/2026
Civil Surgeon holds review meeting on National AIDS Control Program

ਸਿਵਲ ਸਰਜਨ ਵੱਲੋਂ ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ

ਰੂਪਨਗਰ, 29 ਅਪ੍ਰੈਲ: ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਮਿਸ਼ਨ ਏਡਜ਼ ਸੁਰੱਖਿਆ ਸਬੰਧੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਿਵਲ ਸਰਜਨ ਵੱਲੋਂ 95-95-99 ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੀਤੇ ਜਾ ਰਹੇ ਕੰਮ ਦੀ ਸਮੀਖਿਆ ਕੀਤੀ ਗਈ।

ਸਿਵਲ ਸਰਜਨ ਡਾ. ਰਮਨ ਗੁਪਤਾ ਨੇ 95-95-99 ਟਾਰਗੇਟ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਨੁਮਾਨਿਤ ਆਬਾਦੀ ਵਿੱਚੋਂ 95 ਫ਼ੀਸਦੀ ਲੋਕਾਂ ਨੂੰ ਆਪਣੇ ਐੱਚ.ਆਈ.ਵੀ. ਸਟੇਟਸ ਦੀ ਜਾਣਕਾਰੀ ਹੋਣੀ ਚਾਹੀਦੀ ਹੈ, 95 ਪ੍ਰਤੀਸ਼ਤ ਐੱਚ.ਆਈ.ਵੀ. ਪੌਜ਼ੀਟਿਵ ਵਿਅਕਤੀ ਏ.ਆਰ.ਟੀ. ਇਲਾਜ ਅਧੀਨ ਹੋਣ ਅਤੇ 99 ਫ਼ੀਸਦੀ ਮਰੀਜ਼ਾਂ ਦਾ ਵਾਇਰਲ ਲੋਡ ਕੰਟਰੋਲ ਵਿੱਚ ਹੋਣਾ ਲਾਜ਼ਮੀ ਹੈ।

ਸਿਵਲ ਸਰਜਨ ਨੇ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ 01 ਦਸੰਬਰ 2026 ਤੱਕ 100 ਫੀਸਦੀ ਟੀਚਾ ਹਾਸਲ ਕਰਨ ਲਈ ਪੂਰੀ ਤਿਆਰੀ ਅਤੇ ਯੋਜਨਾ ਨਾਲ ਕੰਮ ਕੀਤਾ ਜਾਵੇ।

ਇਸ ਦੌਰਾਨ ਮੈਡੀਕਲ ਅਫਸਰ ਏਆਰਟੀ ਸੈਂਟਰ ਕੰਵਲਜੀਤ ਕੌਰ ਨੇ ਦੱਸਿਆ ਕਿ ਐੱਚ.ਆਈ.ਵੀ. ਪੀੜਤ ਮਰੀਜ਼ਾਂ ਦਾ ਸਮੇਂ-ਸਮੇਂ ‘ਤੇ ਫਾਲੋਅੱਪ ਕੀਤਾ ਜਾਵੇ ਅਤੇ ਜਿਹੜੇ ਮਰੀਜ਼ ਦੂਜੇ ਸਥਾਨਾਂ ‘ਤੇ ਸ਼ਿਫਟ ਹੋ ਜਾਂਦੇ ਹਨ, ਉਨ੍ਹਾਂ ਦਾ ਵੀ ਮੁਕੰਮਲ ਰਿਕਾਰਡ ਸੰਭਾਲਿਆ ਜਾਵੇ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਟੀ.ਬੀ.ਅਫਸਰ ਡਾ. ਰੂਹਪ੍ਰੀਤ, ਮੈਡੀਕਲ ਅਫਸਰ ਏ.ਆਰ.ਟੀ. ਸੈਂਟਰ ਕੰਵਲਜੀਤ ਕੌਰ, ਡਾ. ਯਾਦਵਿੰਦਰ, ਡਾ. ਅਮਨ, ਡਾ. ਪਰਮਵੀਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਰੀਤੂ, ਰਾਕੇਸ਼ ਸਿੰਘ, ਅਤੇ ਸੀਪੀਓ ਜਸਪ੍ਰੀਤ ਸਿੰਘ ਹਾਜ਼ਰ ਸਨ।