ਬੰਦ ਕਰੋ

ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ

ਪ੍ਰਕਾਸ਼ਨ ਦੀ ਮਿਤੀ : 30/04/2026
Under the dengue awareness campaign, the Health Department conducted surveys and awareness activities in various areas of the city.

ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ

6 ਟੀਮਾਂ ਨੇ ਕੁੱਲ 297 ਘਰਾਂ ਦਾ ਸਰਵੇ ਤੇ 855 ਕੰਨਟੇਨਰ ਚੈੱਕ ਕੀਤੇ

ਡੇਂਗੂ ਤੋਂ ਬਚਾਅ ਲਈ ਸਾਫ਼-ਸਫ਼ਾਈ ਅਤੇ ਜਾਗਰੂਕਤਾ ਸਭ ਤੋਂ ਮਹੱਤਵਪੂਰਨ: ਸਿਵਲ ਸਰਜਨ

ਰੂਪਨਗਰ, 30 ਅਪ੍ਰੈਲ: ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਰਮਨ ਗੁਪਤਾ ਦੀ ਅਗਵਾਈ ਹੇਠ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਡੇਂਗੂ ਰੋਕਥਾਮ ਸਬੰਧੀ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਡੇਂਗੂ ਵਿਰੋਧੀ ਟੀਮਾਂ ਨੂੰ ਦਫਤਰ ਸਿਵਲ ਸਰਜਨ ਰੋਪੜ ਤੋਂ ਰਵਾਨਾ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਸਾਫ਼-ਸਫ਼ਾਈ ਅਤੇ ਜਾਗਰੂਕਤਾ ਹੈ। ਉਨ੍ਹਾਂ ਕਿਹਾ ਕਿ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕੂਲਰਾਂ, ਗਮਲਿਆਂ, ਟੁੱਟੇ-ਭੱਜੇ ਬਰਤਨਾਂ ਅਤੇ ਪੁਰਾਣੇ ਟਾਇਰਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨ ਅਤੇ ਸੋਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।

ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸ਼ਰਨ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਰੋਪੜ ਸ਼ਹਿਰ ਦੇ ਮੀਰਾ ਬਾਈ ਚੌਕ, ਗਾਂਧੀ ਨਗਰ, ਪੱਕਾ ਬਾਗ, ਪੱਕਾ ਬਜ਼ਾਰ, ਮਲਹੋਤਰਾ ਕਲੋਨੀ ਅਤੇ ਬਾਲਮੀਕੀ ਮਹੱਲਾ ਖੇਤਰਾਂ ਵਿੱਚ ਸੰਭਾਵਿਤ ਡੇਂਗੂ ਲਾਰਵਾ ਵਾਲੇ ਸਥਾਨਾਂ ਦੀ ਜਾਂਚ ਕੀਤੀ ਗਈ। ਇਸਦੇ ਨਾਲ ਹੀ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਦੌਰਾਨ 6 ਟੀਮਾਂ ਵੱਲੋਂ ਕੁੱਲ 297 ਘਰਾਂ ਦਾ ਸਰਵੇ ਕੀਤਾ ਗਿਆ ਅਤੇ 855 ਕੰਨਟੇਨਰ ਚੈੱਕ ਕੀਤੇ ਗਏ।

ਇਸ ਮੌਕੇ ਡਾ. ਅਮਰਜੀਤ ਸਿੰਘ, ਡੀਡੀਐਚਓ ਡਾ. ਰਜਨੀਤ ਬੈਂਸ, ਡਿਪਟੀ ਮਾਸ ਮੀਡੀਆ ਅਫ਼ਸਰ ਰੀਤੂ, ਰਾਕੇਸ਼ ਸਿੰਘ, ਏਐਮਓ ਦਲਬਾਗ ਸਿੰਘ, ਹੈਲਥ ਸੁਪਰਵਾਈਜ਼ਰ ਰਣਜੀਤ ਸਿੰਘ, ਲਖਵੀਰ ਸਿੰਘ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।