Health Department administers oath on the occasion of “Fire Safety Week”
ਸਿਹਤ ਵਿਭਾਗ ਵੱਲੋਂ “ਫਾਇਰ ਸੇਫਟੀ ਹਫ਼ਤਾ” ਮੌਕੇ ਸਹੁੰ ਚੁੱਕੀ ਗਈ
ਜਾਗਰੂਕਤਾ ਨਾਲ ਵੱਡੇ ਹਾਦਸਿਆਂ ‘ਤੋਂ ਕੀਤਾ ਜਾ ਸਕਦਾ ਹੈ ਬਚਾਅ – ਡਾ ਰਮਨ ਗੁਪਤਾ
ਰੂਪਨਗਰ, 04 ਮਈ: ਸਿਹਤ ਵਿਭਾਗ 4 ਮਈ ਤੋਂ 10 ਮਈ ਤੱਕ ਫਾਇਰ ਸੇਫਟੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਦਫਤਰ ਸਿਵਲ ਸਰਜਨ ਰੋਪੜ ਵਿਖੇ ਸਮੂਹ ਅਧਿਕਾਰੀਆ ਅਤੇ ਕਰਮਚਾਰੀਆਂ ਵੱਲੋਂ ਫਾਇਰ ਸੇਫਟੀ ਸਬੰਧੀ ਸਹੁੰ ਚੁੱਕੀ ਗਈ।
ਇਸ ਦੌਰਾਨ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਵੱਲੋਂ ਸਮੂਹ ਸਟਾਫ ਨੂੰ ਅੱਗ ਤੋਂ ਸੁਰੱਖਿਆ ਸਬੰਧੀ ਸਹੁੰ ਚੁਕਵਾਈ ਗਈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਗ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ, ਸਾਵਧਾਨ ਰਹਿਣ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਜ਼ਿੰਮੇਵਾਰੀ ਨਾਲ ਕਾਰਵਾਈ ਕਰਨ ਦੀ ਸਹੁੰ ਚੁੱਕੀ।
ਇਸ ਮੌਕੇ ਡਾ. ਰਮਨ ਗੁਪਤਾ ਨੇ ਕਿਹਾ ਕਿ ਅੱਗ ਤੋਂ ਬਚਾਅ ਲਈ ਸਾਵਧਾਨੀ ਅਤੇ ਤਿਆਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸਿਹਤ ਸੰਸਥਾਨਾਂ ਵਿੱਚ ਫਾਇਰ ਸੇਫਟੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਸਿਵਲ ਸਰਜਨ ਨੇ ਦੱਸਿਆ ਕਿ ਫਾਇਰ ਸੇਫਟੀ ਹਫਤਾ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਅਤੇ ਸਟਾਫ ਵਿੱਚ ਅੱਗ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ, ਉਨ੍ਹਾਂ ਕਿਹਾ ਕਿ ਅੱਗ ਨਾਲ ਸੰਬੰਧਿਤ ਹਾਦਸਿਆਂ ਨੂੰ ਜਾਗਰੂਕਤਾ, ਤਿਆਰੀ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲਾ ਗਰਗ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਸ਼ਰਮਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਰੀਤੂ, ਰਾਕੇਸ਼ ਸਿੰਘ, ਬੀਸੀਸੀ ਕੋਆਰਡੀਨੇਟਰ ਸੁਖਜੀਤ ਸਿੰਘ, ਏ.ਐਮ.ਓ. ਦਿਲਬਾਗ ਸਿੰਘ ਅਤੇ ਹੋਰ ਹਾਜ਼ਰ ਸਨ