ਬੰਦ ਕਰੋ

ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ

ਪ੍ਰਕਾਸ਼ਨ ਦੀ ਮਿਤੀ : 05/05/2026
Sri Anandpur Sahib and Rupnagar area declared no-drone zone in view of the Chief Minister's arrival

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਮੁੱਖ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਅਤੇ ਰੂਪਨਗਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ

ਰੂਪਨਗਰ, 5 ਮਈ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਚੰਦਰਜਯੋਤੀ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਅੱਜ 06 ਮਈ 2026 ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਨੂੰ ਮੁੱਖ ਰੱਖਦੇ ਹੋਏ ਸਬ-ਡਵੀਜਨ ਸ੍ਰੀ ਅਨੰਦਪੁਰ ਸਾਹਿਬ ਅਤੇ ਸਬ-ਡਵੀਜਨ ਰੂਪਨਗਰ ਏਰੀਏ ਨੂੰ ਨੋ-ਡਰੋਨ ਜੋਨ ਘੋਸ਼ਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਕੇਵਲ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੂੰ ਡਰੋਨ ਉਡਾਉਣ ਦੀ ਛੋਟ ਹੋਵੇਗੀ।