Close

Placement camp at District Employment and Business Bureau Rupnagar on 08th May

Publish Date : 06/05/2026
Placement camp at District Employment and Business Bureau Rupnagar on 08th May

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 08 ਮਈ ਨੂੰ

ਰੂਪਨਗਰ, 06 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ 08 ਮਈ 2026 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸਕਿਓਰਿਟੀ ਐਂਡ ਇੰਟੈਲੀਜੈਂਟ ਸਰਵਿਸਿਜ਼ ਇੰਡੀਆ ਲਿਮਟਿਡ (ਐਸ.ਆਈ.ਐਸ) ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ 50 ਅਸਾਮੀਆਂ ਦੀ ਭਰਤੀ ਲਈ ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਉਮਰ 19 ਤੋਂ 40 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਉਮੀਦਵਾਰ ਦਾ ਕੱਦ 5 ਫੁੱਟ 7 ਇੰਚ ਤੋਂ ਘੱਟ ਨਹੀਂ ਹੋਣਾ ਚਾਹੀਦਾ। ਨੌਕਰੀ ਕਰਨ ਦਾ ਸਥਾਨ ਰੂਪਨਗਰ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 19,000/- ਤੋਂ 22,000 ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਕੈਂਪ ਵਿੱਚ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ ਕੰਪਲੈਕਸ ਰੂਪਨਗਰ ਹੈ। ਕਿਸੇ ਵੀ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਕਾਲ ਕੀਤਾ ਜਾ ਸਕਦਾ ਹੈ।