Health Department active under “Every Friday Dengue Te War” campaign
ਸਿਵਲ ਸਰਜਨ ਵੱਲੋਂ ਗੰਬੂਜੀਆ ਫਿਸ਼ ਹੈਚਰੀ ਦਾ ਲਿਆ ਗਿਆ ਜਾਇਜ਼ਾ
“ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਸਰਗਰਮ
ਰੂਪਨਗਰ, 08 ਮਈ: ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਵੱਲੋਂ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਬਣੀ ਗੰਬੂਜੀਆ ਫਿਸ਼ ਹੈਚਰੀ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ ਗੰਬੂਜੀਆ ਮੱਛੀ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਪਾਣੀ ਵਿੱਚ ਪੈਦਾ ਹੋਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਾ ਜਾਂਦੀ ਹੈ, ਜਿਸ ਨਾਲ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੰਬੂਜੀਆ ਫਿਸ਼ ਹੈਚਰੀ ਦੀ ਸੰਭਾਲ ਅਤੇ ਰੱਖ-ਰੱਖਾਅ ਸੁਚੱਜੇ ਢੰਗ ਨਾਲ ਯਕੀਨੀ ਬਣਾਈ ਜਾਵੇ।
ਇਸ ਤੋਂ ਬਾਅਦ ਉਨ੍ਹਾਂ ਵੱਲੋਂ ਟੀ.ਬੀ. ਕਲੀਨਿਕ ਵਿਖੇ ਕੁਲਰਾਂ ਅਤੇ ਗਮਲਿਆਂ ਦਾ ਨਿਰੀਖਣ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਕੁਲਰਾਂ ਦਾ ਪਾਣੀ ਹਰ ਹਫ਼ਤੇ ਬਦਲਿਆ ਜਾਵੇ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਡੇਂਗੂ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਉਪਰੰਤ ਸਿਵਲ ਸਰਜਨ ਵੱਲੋਂ ਘਰ-ਘਰ ਡੇਂਗੂ ਸਰਵੇ ਲਈ ਬਣਾਈਆਂ ਗਈਆਂ ਹੈਲਥ ਵਰਕਰਾਂ ਅਤੇ ਨਰਸਿੰਗ ਵਿਦਿਆਰਥਣਾਂ ਦੀਆਂ ਟੀਮਾਂ ਨੂੰ ਰਵਾਨਾ ਕੀਤਾ ਗਿਆ।
ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਹਰਸ਼ਰਨ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਕੁੱਲ 250 ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ, ਇਸ ਦੌਰਾਨ 741 ਕਨਟੇਂਰ ਚੈੱਕ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਰਵੇ ਦੌਰਾਨ ਟੀਮਾਂ 5 ਜਗ੍ਹਾ ਤੇ ਡੇਂਗੂ ਲਾਰਵਾ ਮਿਲਿਆ, ਜਿਸਨੂੰ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਨਸ਼ਟ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਨਵਰੂਪ ਕੌਰ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਹਰਸ਼ਰਨ ਕੌਰ, ਡੀਐਮਸੀ ਡਾ ਉਰਮਿਲਾ ਗਰਗ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰੀਤੂ, ਰਾਕੇਸ਼ ਸਿੰਘ, ਏਐਮਓ ਦਿਲਬਾਗ ਸਿੰਘ, ਹੈਲਥ ਸੁਪਰਵਾਈਜ਼ਰ ਰਣਜੀਤ ਸਿੰਘ, ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਅਤੇ ਸਿਹਤ ਵਰਕਰ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ ।