ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ “ਡਰਾਈ ਡੇਅ” ਘੋਸ਼ਿਤ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ “ਡਰਾਈ ਡੇਅ” ਘੋਸ਼ਿਤ
ਰੂਪਨਗਰ, 23 ਮਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਚੋਣ ਵਾਲੇ ਦਿਨ 26 ਮਈ 2026 (ਮੰਗਲਵਾਰ) ਨੂੰ ਚੋਣ ਅਧੀਨ ਆਉਂਦੀਆਂ ਸਥਾਨਕ ਸਰਕਾਰੀ ਸੰਸਥਾਵਾਂ ਦੇ ਖੇਤਰਾਂ ਵਿੱਚ “ਡਰਾਈ ਡੇਅ” ਘੋਸ਼ਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ “ਡਰਾਈ ਡੇਅ” ਦੌਰਾਨ ਸੰਬੰਧਿਤ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਪਰੋਸਣ ’ਤੇ ਪਾਬੰਦੀ ਰਹੇਗੀ। ਇਹ ਹੁਕਮ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਲਾਗੂ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਲਾਇਸੰਸੀ ਧਾਰਕਾਂ ਅਤੇ ਆਮ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।