District Magistrate declares holiday at counting centers
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ‘ਚ ਕੀਤੀ ਛੁੱਟੀ
ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ ਬਣਾਏ ਗਏ ਕਾਊਂਟਿੰਗ ਸੈਂਟਰਾਂ ਵਿੱਚ ਕੀਤੀ ਜਾਣੀ ਹੈ ਜਿਸ ਦੇ ਮੱਦੇਨਜ਼ਰ ਉਕਤ ਸੈਂਟਰਾਂ ਦੇ ਅਧਿਆਪਕਾਂ/ ਬੱਚਿਆਂ ਨੂੰ ਛੁੱਟੀ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨਰ, ਪੰਜਾਬ, ਚੰਡੀਗੜ੍ਹ ਵੱਲੋਂ ਪੰਜਾਬ ਰਾਜ ਵਿੱਚ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ 26 ਮਈ 2026 ਨੂੰ ਕਰਵਾਈਆਂ ਗਈਆਂ ਸਨ ਅਤੇ ਜ਼ਿਲ੍ਹਾ ਰੂਪਨਗਰ ਵਿਖੇ ਇਨ੍ਹਾਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ ਵਿੱਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰ ਸਰਕਾਰੀ ਕਾਲਜ ਰੂਪਨਗਰ, ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆ ਸ਼੍ਰੀ ਚਮਕੌਰ ਸਾਹਿਬ, ਸ਼ਹੀਦ ਸਿਪਾਹੀ ਪਰਗਨ ਸਿੰਘ ਹਾਈ ਸਕੂਲ ਮਟੌਰ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ, ਸਕੂਲ ਆਫ ਐਮੀਂਨਸ ਸ੍ਰੀ ਕੀਰਤਪੁਰ ਸਾਹਿਬ ਅਤੇ ਸਕੂਲ ਆਫ ਐਮੀਂਨਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੜਕੇ) ਨੰਗਲ ਵਿਖੇ ਕੀਤੀ ਜਾਣੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਸੈਂਟਰਾਂ ਦੇ ਅਧਿਆਪਕਾ ਤੇ ਬੱਚਿਆਂ ਨੂੰ ਛੁੱਟੀ ਕੀਤੀ ਜਾਂਦੀ ਹੈ।