ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ
ਰੂਪਨਗਰ, 27 ਮਈ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ/ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੀ ਗਿਣਤੀ 29 ਮਈ 2026 ਨੂੰ ਜ਼ਿਲ੍ਹੇ ਵਿੱਚ ਬਣਾਏ ਗਏ ਵੱਖ-ਵੱਖ ਕਾਊਂਟਿੰਗ ਸੈਂਟਰ ਸਰਕਾਰੀ ਕਾਲਜ ਰੂਪਨਗਰ, ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆ ਸ਼੍ਰੀ ਚਮਕੌਰ ਸਾਹਿਬ, ਸ਼ਹੀਦ ਸਿਪਾਹੀ ਪਰਗਨ ਸਿੰਘ ਹਾਈ ਸਕੂਲ ਮਟੌਰ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ, ਸਕੂਲ ਆਫ ਐਮੀਂਨਸ ਸ੍ਰੀ ਕੀਰਤਪੁਰ ਸਾਹਿਬ ਅਤੇ ਸਕੂਲ ਆਫ ਐਮੀਂਨਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੜਕੇ) ਨੰਗਲ ਵਿਖੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸਨ ਵੱਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ਤੇ ਲਾਗੂ ਨਹੀ ਹੋਵੇਗਾ।