ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨ ਦੀ ਮਿਤੀ : 08/06/2026
Placement camp at District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 8 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ 9 ਜੂਨ 2026 ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰੋ ਅਲਟੀਮੇਟ (ਜਿਮ ਉਪਕਰਨ ਨਿਰਮਾਤਾ ਕੰਪਨੀ) ਵੱਲੋਂ ਸਹਾਇਕ (ਅਸਿਸਟੈਂਟ ) ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਅੱਠਵੀਂ, ਦਸਵੀਂ, ਬਾਰ੍ਹਵੀਂ, ਆਈ.ਟੀ.ਆਈ. ਜਾਂ ਇਸ ਤੋਂ ਉੱਚ ਯੋਗਤਾ ਰੱਖਣ ਵਾਲੇ ਉਮੀਦਵਾਰ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ 13,500 ਤੋਂ 19,000 ਰੁਪਏ ਤੱਕ ਤਨਖ਼ਾਹ ਦੇ ਨਾਲ ਪੀ.ਐੱਫ., ਈ.ਐੱਸ.ਆਈ.ਸੀ. ਅਤੇ ਹੋਰ ਪ੍ਰੋਤਸਾਹਨ ਲਾਭ ਦਿੱਤੇ ਜਾਣਗੇ। ਉਮੀਦਵਾਰ ਦੀ ਉਮਰ 18 ਤੋਂ 45 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਨੌਕਰੀ ਕਰਨ ਦਾ ਸਥਾਨ ਕੁਰਾਲੀ ਹੋਵੇਗਾ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਇਸ ਤੋਂ ਇਲਾਵਾ ਹੈਲਥਕੈਪਸ ਇੰਡੀਆ ਲਿਮਟਿਡ ਰੋਪੜ ਨੇੜੇ ਵੱਲੋਂ ਵੀ ਸਹਾਇਕ ਅਸਾਮੀਆਂ ਲਈ ਇੰਟਰਵਿਊ ਕੀਤੇ ਜਾਣਗੇ। ਇਨ੍ਹਾਂ ਅਸਾਮੀਆਂ ਲਈ ਯੋਗਤਾ ਦਸਵੀਂ ਜਾਂ ਬਾਰ੍ਹਵੀਂ ਪਾਸ ਨਿਰਧਾਰਿਤ ਕੀਤੀ ਗਈ ਹੈ। ਇਨ੍ਹਾਂ ਅਸਾਮੀਆਂ ਲਈ ਕੇਵਲ ਮਹਿਲਾ ਉਮੀਦਵਾਰ ਹੀ ਭਾਗ ਲੈ ਸਕਣਗੀਆਂ। ਚੁਣੀਆਂ ਗਈਆਂ ਉਮੀਦਵਾਰਾਂ ਨੂੰ 11,000 ਤੋਂ 12,000 ਰੁਪਏ ਤੱਕ ਮਾਸਿਕ ਤਨਖ਼ਾਹ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਚਾਹਵਾਨ ਮਹਿਲਾ ਉਮੀਦਵਾਰ ਨਿਯੋਜਕ ਨਾਲ ਸਿੱਧਾ ਸੰਪਰਕ ਕਰਕੇ ਇੰਟਰਵਿਊ ਲਈ ਕੰਪਨੀ ਵਿੱਚ ਜਾ ਸਕਦੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 62849-37161 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਇੰਟਰਵਿਊ ਲਈ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।