Close

Special training given to NCC cadets on First Aid and CPR

Publish Date : 05/06/2026
Special training given to NCC cadets on First Aid and CPR

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਐਨ.ਸੀ.ਸੀ. ਕੈਡਿਟਾਂ ਨੂੰ ਫਸਟ ਏਡ ਅਤੇ ਸੀ.ਪੀ.ਆਰ. ਸਬੰਧੀ ਦਿੱਤੀ ਗਈ ਵਿਸ਼ੇਸ਼ ਸਿਖਲਾਈ

ਰੂਪਨਗਰ, 05 ਜੂਨ: ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ ਲੋਕਾਂ ਨੂੰ ਫਸਟ ਏਡ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਐਨ.ਸੀ.ਸੀ. ਅਕੈਡਮੀ, ਰੂਪਨਗਰ ਵਿਖੇ 400 ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਫਸਟ ਏਡ ਟਰੇਨਿੰਗ ਕਰਵਾਈ ਗਈ।

ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਰੂਪਨਗਰ ਦੀ ਪ੍ਰਧਾਨ ਸ਼੍ਰੀਮਤੀ ਰੇਨਰੀਟਾ ਡੇਚਲਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਸਿਖਲਾਈ ਕੈਂਪ ਵਿੱਚ ਭਾਗ ਲੈ ਰਹੇ ਵੱਖ-ਵੱਖ ਖੇਤਰਾਂ ਤੋਂ ਆਏ ਕੈਡਿਟਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।

ਫਸਟ ਏਡ ਸਿਖਲਾਈ ਦੌਰਾਨ ਕੈਡਿਟਾਂ ਨੂੰ ਸੀ.ਪੀ.ਆਰ. (ਕਾਰਡੀਓ ਪਲਮੋਨਰੀ ਰੀਸਸਿਟੇਸ਼ਨ) ਦੀ ਪ੍ਰੈਕਟੀਕਲ ਸਿਖਲਾਈ ਵੀ ਦਿੱਤੀ ਗਈ ਤਾਂ ਜੋ ਐਮਰਜੈਂਸੀ ਸਥਿਤੀਆਂ ਵਿੱਚ ਉਹ ਲੋੜਵੰਦਾਂ ਦੀ ਮਦਦ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦੇਸ਼ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਸੇਵਾ ਨਾਲ ਜੁੜਨ ਲਈ ਜਾਗਰੂਕ ਕੀਤਾ ਗਿਆ।

ਐਨ.ਸੀ.ਸੀ. ਅਕੈਡਮੀ ਦੇ ਕਮਾਂਡਿੰਗ ਅਫ਼ਸਰ ਸ਼੍ਰੀ ਰਾਜੇਸ਼ਵਰ ਸਿੰਘ ਵੱਲੋਂ ਸ਼੍ਰੀਮਤੀ ਰੇਨਰੀਟਾ ਡੇਚਲਵਾਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਸ. ਗੁਰਸੋਹਣ ਸਿੰਘ, ਟਰੇਨਿੰਗ ਸਹਾਇਕ ਸ਼੍ਰੀ ਵਰੁਣ ਸ਼ਰਮਾ ਅਤੇ ਐਨ.ਸੀ.ਸੀ. ਅਕੈਡਮੀ ਦੇ ਹੋਰ ਫੌਜੀ ਅਧਿਕਾਰੀ ਵੀ ਹਾਜ਼ਰ ਸਨ।