ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਏ. ਅਤੇ ਬੀ.ਐਲ.ਓ. ਦੇ ਸਹਿਯੋਗ ਨਾਲ ਵੋਟਰ ਸੂਚੀ ਨੂੰ ਸ਼ੁੱਧ ਅਤੇ ਗਲਤੀ ਰਹਿਤ ਬਣਾਉਣ ਦੀ ਕੀਤੀ ਅਪੀਲ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਏ. ਅਤੇ ਬੀ.ਐਲ.ਓ. ਦੇ ਸਹਿਯੋਗ ਨਾਲ ਵੋਟਰ ਸੂਚੀ ਨੂੰ ਸ਼ੁੱਧ ਅਤੇ ਗਲਤੀ ਰਹਿਤ ਬਣਾਉਣ ਦੀ ਕੀਤੀ ਅਪੀਲ
ਐੱਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਸੁਧਾਈ ਲਈ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਰੂਪਨਗਰ, 05 ਜੂਨ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਲਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐੱਸ ਆਈ ਆਰ -2026 ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਾ. ਅਕਸ਼ਿਤਾ ਗੁਪਤਾ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐੱਸ.ਆਈ.ਆਰ-2026 ਦਾ ਸ਼ਡਿਊਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਆਪਣੀ-ਆਪਣੀ ਪਾਰਟੀ ਦੇ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ 07 ਜੂਨ 2026 (ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਉਹ ਵੋਟਰ ਜਿਨ੍ਹਾਂ ਦੀ ਹਾਲੇ ਤੱਕ ਮੈਪਿੰਗ ਨਹੀਂ ਹੋਈ, ਆਪਣੀ ਮੈਪਿੰਗ ਕਰਵਾ ਸਕਣਗੇ।
ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਨਿਯੁਕਤ ਕੀਤੇ ਗਏ ਬੀ.ਐਲ.ਏ. ਅਣ-ਮੈਪਡ ਵੋਟਰਾਂ ਦੀ ਮੈਪਿੰਗ ਕਰਵਾਉਣ, ਵੋਟਰਾਂ ਦੀਆਂ ਸੂਚੀਆਂ ਦੀ ਜਾਂਚ ਕਰਨ ਅਤੇ ਵੋਟਰ ਸੂਚੀ ਨਾਲ ਸਬੰਧਤ ਹੋਰ ਮਹੱਤਵਪੂਰਨ ਕਾਰਜਾਂ ਵਿੱਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਧਿਰਾਂ ਦੇ ਸਹਿਯੋਗ ਨਾਲ ਵੋਟਰ ਸੂਚੀ ਨੂੰ ਪਾਰਦਰਸ਼ੀ, ਸ਼ੁੱਧ ਅਤੇ ਗਲਤੀ ਰਹਿਤ ਬਣਾਇਆ ਜਾ ਸਕਦਾ ਹੈ।
ਇਸ ਮੀਟਿੰਗ ਵਿੱਚ ਸੰਦੀਪ ਜੋਸ਼ੀ (ਆਮ ਆਦਮੀ ਪਾਰਟੀ), ਰਮਨ ਜਿੰਦਲ, ਜਗਜੀਤ ਸਿੰਘ ਅਤੇ ਜਰਨੈਲ ਸਿੰਘ ਭਾਊਵਾਲ (ਭਾਰਤੀ ਜਨਤਾ ਪਾਰਟੀ), ਭੁਪਿੰਦਰ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ), ਗੁਰਦੇਵ ਸਿੰਘ ਬਾਗੀ ਅਤੇ ਪਵਨ ਕੁਮਾਰ (ਸੀ.ਪੀ.ਆਈ.ਐੱਮ.), ਸਰਦੂਲ ਸਿੰਘ (ਬਹੁਜਨ ਸਮਾਜ ਪਾਰਟੀ), ਸੁਖਵੀਰ ਸਿੰਘ (ਸੀ.ਪੀ.ਆਈ.) ਅਤੇ ਪਰਮਜੀਤ ਸਿੰਘ ਮੱਕੜ (ਸ਼੍ਰੋਮਣੀ ਅਕਾਲੀ ਦਲ) ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।