ਬੰਦ ਕਰੋ

ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਪ੍ਰਕਾਸ਼ਨ ਦੀ ਮਿਤੀ : 21/06/2026
12th International Yoga Day celebrated with enthusiasm at Government College Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਰੂਪਨਗਰ, 21 ਜੂਨ: ਸਰਕਾਰੀ ਕਾਲਜ ਰੂਪਨਗਰ ਦੇ ਓਪਨ ਏਅਰ ਆਡੀਟੋਰੀਅਮ ਵਿਖੇ ਅੱਜ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ “ਸਵਸਥ ਏਂਜਿੰਗ ਲਈ ਯੋਗ” ਵਿਸ਼ੇ ਨੂੰ ਸਮਰਪਿਤ ਰਿਹਾ।

ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡਾਇਰੈਕਟੋਰੇਟ ਆਫ਼ ਆਯੁਰਵੇਦ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਰੂਪਨਗਰ ਡਾ. ਪਰਮਜੀਤ ਸੈਣੀ ਦੀ ਅਗਵਾਈ ਹੇਠ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ।

ਉਨ੍ਹਾਂ ਵੱਲੋਂ ਸਮਾਗਮ ਦੌਰਾਨ ਯੋਗ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਅਤੇ ਸਮਾਜ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ ਗਿਆ।

ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੇ ਦੱਸਿਆ ਕਿ ਯੋਗ ਅਭਿਆਸ ਨਾਲ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਮਾਨਸਿਕ ਅਤੇ ਸ਼ਰੀਰਕ ਪੱਖੋਂ ਮਜਬੂਤ ਕਰਕੇ ਬਿਮਾਰੀਆਂ ਨੂੰ ਠੀਕ ਕਰ ਸਕਦਾ ਹੈ ਜਿਸ ਲਈ ਰੋਜ਼ਾਨਾ 15 ਤੋਂ 30 ਮਿੰਟ ਯੋਗ ਅਭਿਆਸ ਰੋਜ਼ਾਨਾ ਕਰਨਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੀ ਐੱਮ ਦੀ ਯੋਗਸ਼ਾਲਾ ਚਲਾਈਆਂ ਜਾ ਰਹੀਆਂ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ, ਬਜ਼ੁਰਗ ਅਤੇ ਨੌਜਵਾਨਾਂ ਯੋਗ ਕਰਦੇ ਹਨ ਅਤੇ ਆਪਣੇ ਜੀਵਨ ਨੂੰ ਨਿਰੋਗ ਬਣਾ ਕੇ ਤੰਦਰੁਸਤ ਜ਼ਿੰਦਗੀ ਨੂੰ ਮਾਣ ਰਹੇ ਹਨ।

ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਯੁਰਵੈਦਿਕ ਮੈਡੀਕਲ ਅਫ਼ਸਰ ਡਾ. ਵਰਿੰਦਰ ਮੋਹਨ ਪੁਹਾਲ, ਡਾ. ਚੰਦਨ ਸ਼ਰਮਾ ਅਤੇ ਉਪਵੇਦ ਸ੍ਰੀ ਓਂਕਾਰੇਸ਼ਵਰ ਵੱਲੋਂ ਯੋਗ ਸਿਖਲਾਈ ਸੈਸ਼ਨ ਕਰਵਾਇਆ ਗਿਆ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਾਂਝੇ ਯੋਗ ਪ੍ਰੋਟੋਕਾਲ ਅਨੁਸਾਰ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਅਭਿਆਸ ਕਰਵਾਏ ਗਏ ਅਤੇ ਯੋਗ ਦੇ ਸਰੀਰਕ, ਮਾਨਸਿਕ ਅਤੇ ਆਧਿਆਤਮਿਕ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਸਮਾਗਮ ਵਿੱਚ ਲਗਭਗ 600 ਭਾਗੀਦਾਰਾਂ ਨੇ ਸ਼ਮੂਲੀਅਤ ਕਰਕੇ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਕਲਪ ਲਿਆ।

ਇਸ ਮੌਕੇ ਆਯੁਰਵੇਦ ਵਿਭਾਗ ਦੇ ਸੁਪਰਡੈਂਟ ਸ੍ਰੀ ਸਚਿਨ ਜੋਸ਼ੀ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਰਾਹੁਲ ਸ਼ਰਮਾ, ਸੀਨੀਅਰ ਫਿਜ਼ੀਸ਼ੀਅਨ ਡਾ. ਕਵਿਤਾ ਭਾਰਦਵਾਜ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।