Applications invited for admissions in PM Shri Kendriya Vidyalaya Khanpur
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪੀ.ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ ਖਾਨਪੁਰ ਵਿੱਚ ਦਾਖ਼ਲਿਆਂ ਲਈ ਅਰਜ਼ੀਆਂ ਮੰਗੀਆਂ
ਰੂਪਨਗਰ, 19 ਜੂਨ: ਪੀ.ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ, ਖਾਨਪੁਰ (ਰੂਪਨਗਰ) ਦੀ ਪ੍ਰਿੰਸੀਪਲ ਸ਼੍ਰੀਮਤੀ ਵਿਭਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਸੈਸ਼ਨ 2026-27 ਲਈ ਸਕੂਲ ਵਿੱਚ ਕੁਝ ਜਮਾਤਾਂ ਵਿੱਚ ਦਾਖ਼ਲਿਆਂ ਦੀ ਪ੍ਰਕਿਰਿਆ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਜਮਾਤ ਪਹਿਲੀ, ਤੀਜੀ, ਚੌਥੀ, ਪੰਜਵੀਂ, ਦਸਵੀਂ, ਗਿਆਰਵੀਂ ਅਤੇ ਬਾਰਵੀਂ ਵਿੱਚ ਸੀਮਤ ਸੀਟਾਂ ਲਈ ਦਾਖ਼ਲੇ ਖੁੱਲ੍ਹੇ ਹਨ। ਜਿਹੜੇ ਮਾਪੇ ਆਪਣੇ ਬੱਚਿਆਂ ਦਾ ਦਾਖ਼ਲਾ ਕਰਵਾਉਣ ਦੇ ਇੱਛੁਕ ਹਨ, ਉਹ ਨਿਰਧਾਰਿਤ ਸਮੇਂ ਅੰਦਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।
ਸ਼੍ਰੀਮਤੀ ਵਿਭਾ ਰਾਣੀ ਨੇ ਦੱਸਿਆ ਕਿ ਦਾਖ਼ਲੇ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 25 ਜੂਨ 2026 ਹੈ, ਜਦਕਿ ਦਾਖ਼ਲਾ ਪ੍ਰਕਿਰਿਆ 30 ਜੂਨ 2026 ਨੂੰ ਸਮਾਪਤ ਹੋ ਜਾਵੇਗੀ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਪੀ.ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ, ਖਾਨਪੁਰ, ਰੂਪਨਗਰ ਵਿਖੇ ਸੰਪਰਕ ਕਰਨ।