Deputy Commissioner holds special meeting with Sarpanches
ਡਿਪਟੀ ਕਮਿਸ਼ਨਰ ਵੱਲੋਂ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ
ਵੀਬੀ ਜੀ ਰਾਮ ਜੀ ਐਕਟ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਿਹਾ
ਰੂਪਨਗਰ, 18 ਜੁਲਾਈ: ਡਿਪਟੀ ਕਮਿਸ਼ਨਰ ਆਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਰਪੰਚਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਰਪੰਚਾਂ ਨੂੰ ਜ਼ਿਲ੍ਹੇ ਵਿੱਚ ਵੀਬੀ ਜੀ ਰਾਮ ਜੀ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਸਕੀਮ ਦੇ ਵੱਖ-ਵੱਖ ਫਾਇਦਿਆਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਇਸ ਮੌਕੇ ‘ਤੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਗ੍ਰਾਮ ਪੰਚਾਇਤਾਂ ਦੇ ਸਰਪੰਚ ਸਾਹਿਬਾਨ, ਡੀਡੀਪੀਓ ਅਤੇ ਬੀਡੀਪੀਓ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸਰਪੰਚਾਂ ਨੇ ਆਪਣੇ ਪਿੰਡਾਂ ਨਾਲ ਸੰਬੰਧਿਤ ਮੁਸ਼ਕਲਾਂ ਅਤੇ ਮਸਲੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦਾ ਮੌਕੇ ‘ਤੇ ਹੀ ਸੰਤੋਸ਼ਜਨਕ ਨਿਪਟਾਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਰ ਬਲਾਕ ਦੇ ਸਰਪੰਚਾਂ ਨਾਲ ਵੱਖ-ਵੱਖ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵੀ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਵੀਬੀ ਜੀ ਰਾਮ ਜੀ ਐਕਟ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਸਰਪੰਚ ਇਸ ਐਕਟ ਦਾ ਵੱਧ ਤੋਂ ਵੱਧ ਲਾਭ ਲੈਂਦੇ ਹੋਏ ਪਿੰਡਾਂ ਦੇ ਲੋਕਾਂ ਲਈ ਰੋਜ਼ਗਾਰ ਦੇ ਵਧੀਆ ਮੌਕੇ ਪੈਦਾ ਕਰਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਤਰ੍ਹਾਂ ਪਿੰਡਾਂ ਦੇ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।