ਰੂਪਨਗਰ ਸ਼ਹਿਰ 29 ਜੁਲਾਈ ਨੂੰ ਰਹੇਗਾ ‘ਨੋ ਡਰੋਨ ਜ਼ੋਨ’ : ਡਾ. ਅਕਸ਼ਿਤਾ ਗੁਪਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰੂਪਨਗਰ ਸ਼ਹਿਰ 29 ਜੁਲਾਈ ਨੂੰ ਰਹੇਗਾ ‘ਨੋ ਡਰੋਨ ਜ਼ੋਨ’ : ਡਾ. ਅਕਸ਼ਿਤਾ ਗੁਪਤਾ
ਰੂਪਨਗਰ, 28 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਜੁਲਾਈ 2026 ਨੂੰ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ “ਇੱਕ ਸ਼ਾਮ ਸ਼ਿਵ ਦੇ ਨਾਮ” ਭਗਤੀਮਈ ਪ੍ਰੋਗਰਾਮ ਦੇ ਮੱਦੇਨਜ਼ਰ ਮੁੱਖ ਮੰਤਰੀ ਤੇ ਹੋਰ ਵੀਆਈਪੀਜ਼ ਲੋਕਾਂ ਦੀ ਆਮਦ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਡਾ. ਅਕਸ਼ਿਤਾ ਗੁਪਤਾ ਵੱਲੋਂ ਸਮੁੱਚੇ ਰੂਪਨਗਰ ਸ਼ਹਿਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (ਬੀ.ਐੱਨ.ਐੱਸ.ਐੱਸ.) ਦੀ ਧਾਰਾ 163 ਅਧੀਨ ਜਾਰੀ ਹੁਕਮਾਂ ਅਨੁਸਾਰ 29 ਜੁਲਾਈ 2026 ਨੂੰ ਰੂਪਨਗਰ ਸ਼ਹਿਰ ਦੀ ਹੱਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਰਹੇਗੀ।
ਡਾ. ਅਕਸ਼ਿਤਾ ਗੁਪਤਾ ਨੇ ਦੱਸਿਆ ਕਿ ਇਹ ਹੁਕਮ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਭਗਤੀਮਈ ਸਮਾਗਮ ਦੇ ਸੁਚਾਰੂ ਆਯੋਜਨ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੇ ਗਏ ਹਨ।