ਬੰਦ ਕਰੋ

ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਵੇਅਰਹਾਊਸ ‘ਚ ਸਟੋਰ ਮਸ਼ੀਨਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪ੍ਰਕਾਸ਼ਨ ਦੀ ਮਿਤੀ : 25/08/2026
Joint Chief Electoral Officer Punjab reviews store machines and security arrangements in warehouse

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਵੇਅਰਹਾਊਸ ‘ਚ ਸਟੋਰ ਮਸ਼ੀਨਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਰੂਪਨਗਰ ਵਿੱਚ ਈ.ਵੀ.ਐਮ./ਵੀ.ਵੀ.ਪੈਟ ਵੇਅਰਹਾਊਸ ਦੀ ਹੋਈ ਮਹੀਨਾਵਾਰ ਜਾਂਚ

ਰੂਪਨਗਰ, 25 ਅਗਸਤ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਅਤੇ ਈ.ਵੀ.ਐਮ. ਸਬੰਧੀ ਨੋਡਲ ਅਧਿਕਾਰੀ ਸ਼੍ਰੀਮਤੀ ਨਵਨੀਤ ਕੌਰ ਬੱਲ ਵੱਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ./ਵੀ.ਵੀ.ਪੈਟ ਵੇਅਰਹਾਊਸ ਦੀ ਮਹੀਨਾਵਾਰ ਜਾਂਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੀ ਹਾਜ਼ਰ ਸਨ।

ਇਸ ਜਾਂਚ ਦੌਰਾਨ ਸੰਯੁਕਤ ਮੁੱਖ ਚੋਣ ਅਧਿਕਾਰੀ ਵੱਲੋਂ ਵੇਅਰਹਾਊਸ ਵਿੱਚ ਸਟੋਰ ਕੀਤੀਆਂ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਥਿਤੀ, ਰਿਕਾਰਡ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਵੇਅਰਹਾਊਸ ਵਿੱਚ ਮਸ਼ੀਨਾਂ ਦੀ ਸੁਰੱਖਿਅਤ ਸਾਂਭ-ਸੰਭਾਲ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ ਗਈ।

ਇਸ ਮੌਕੇ ਉਨ੍ਹਾਂ ਨੇ ਵੇਅਰਹਾਊਸ ਵਿੱਚ ਮੌਜੂਦ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮਸ਼ੀਨਾਂ ਦੀ ਸਾਂਭ-ਸੰਭਾਲ, ਸੁਰੱਖਿਆ ਪ੍ਰਬੰਧਾਂ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਕਿਹਾ ਕਿ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਸੁਰੱਖਿਆ ਅਤੇ ਪਾਰਦਰਸ਼ੀ ਢੰਗ ਨਾਲ ਸਾਂਭ-ਸੰਭਾਲ ਕਰਨਾ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ ਅਤੇ ਇਸ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।

ਮਹੀਨਾਵਾਰ ਜਾਂਚ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਤੋਂ ਜਰਨੈਲ ਸਿੰਘ ਭਾਊਵਾਲ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸ. ਭੁਪਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਦੇ ਨੁਮਾਇੰਦੇ ਸ. ਸਰਦੂਲ ਸਿੰਘ ਹਾਜ਼ਰ ਸਨ।

ਇਸ ਤੋਂ ਇਲਾਵਾ ਚੋਣ ਤਹਿਸੀਲਦਾਰ ਸ. ਪਲਵਿੰਦਰ ਸਿੰਘ, ਜੂਨੀਅਰ ਸਹਾਇਕ ਸ. ਗੁਰਜੀਤ ਸਿੰਘ ਸਮੇਤ ਜ਼ਿਲ੍ਹਾ ਚੋਣ ਦਫ਼ਤਰ ਰੂਪਨਗਰ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।