ਬੰਦ ਕਰੋ

ਦਸਵੀਂ ਤੇ ਬਾਰ੍ਹਵੀਂ ਦੀਆਂ ਸਤੰਬਰ ਪ੍ਰੀਖਿਆਵਾਂ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ਵਿੱਚ ਆਮ ਲੋਕਾਂ ਦੇ ਇਕੱਠ ’ਤੇ ਪਾਬੰਦੀ

ਪ੍ਰਕਾਸ਼ਨ ਦੀ ਮਿਤੀ : 25/08/2026
Ban on gathering of general public within 100 meters of examination center for September exams of 10th and 12th

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਦਸਵੀਂ ਤੇ ਬਾਰ੍ਹਵੀਂ ਦੀਆਂ ਸਤੰਬਰ ਪ੍ਰੀਖਿਆਵਾਂ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ਵਿੱਚ ਆਮ ਲੋਕਾਂ ਦੇ ਇਕੱਠ ’ਤੇ ਪਾਬੰਦੀ

ਰੂਪਨਗਰ, 25 ਅਗਸਤ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਤੰਬਰ 2026 ਵਿੱਚ ਕਰਵਾਈਆਂ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਵਿੱਚ ਨਿਰਧਾਰਤ ਪ੍ਰੀਖਿਆ ਕੇਂਦਰ ਸਕੂਲ ਆਫ਼ ਐਮੀਨੈਂਸ, ਰੂਪਨਗਰ ਵਿਖੇ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਇਸ ਕੇਂਦਰ ਵਿੱਚ ਦਸਵੀਂ ਸ਼੍ਰੇਣੀ ਦੇ 51 ਅਤੇ ਬਾਰ੍ਹਵੀਂ ਸ਼੍ਰੇਣੀ ਦੇ 207, ਕੁੱਲ 258 ਪ੍ਰੀਖਿਆਰਥੀ ਪ੍ਰੀਖਿਆ ਦੇਣਗੇ।

ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਦੌਰਾਨ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਜਨਤਾ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪ੍ਰੀਖਿਆ ਕੇਂਦਰ ਵਿੱਚ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ ਅਤੇ ਪ੍ਰੀਖਿਆਰਥੀਆਂ ’ਤੇ ਲਾਗੂ ਨਹੀਂ ਹੋਵੇਗੀ। ਸਬੰਧਤ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।

ਇਹ ਹੁਕਮ 1 ਸਤੰਬਰ 2026 ਤੋਂ 22 ਸਤੰਬਰ 2026 ਤੱਕ ਲਾਗੂ ਰਹਿਣਗੇ।