ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਾਵਿ-ਗਾਇਨ ਮੁਕਾਬਲੇ ਅਕਤੂਬਰ ‘ਚ, 15 ਸਤੰਬਰ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਐਂਟਰੀਆਂ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਾਵਿ-ਗਾਇਨ ਮੁਕਾਬਲੇ ਅਕਤੂਬਰ ‘ਚ, 15 ਸਤੰਬਰ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਐਂਟਰੀਆਂ
ਰੂਪਨਗਰ, 3 ਸਤੰਬਰ: ਜ਼ਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਵਿਦਿਆਰਥੀਆਂ ਦੀ ਸਾਹਿਤਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਾਵਿ-ਗਾਇਨ ਮੁਕਾਬਲੇ-2026’ ਦਾ ਆਯੋਜਨ ਆਉਂਦੇ ਅਕਤੂਬਰ ਮਹੀਨੇ ਵਿੱਚ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਇੱਛੁਕ ਸਕੂਲਾਂ ਨੂੰ ਆਪਣੀਆਂ ਐਂਟਰੀਆਂ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਐਂਟਰੀਆਂ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 15 ਸਤੰਬਰ 2026 ਨਿਰਧਾਰਤ ਕੀਤੀ ਗਈ ਹੈ।
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦੀਆਂ ਐਂਟਰੀਆਂ ਨਿਰਧਾਰਤ ਮਿਤੀ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ (ਕਮਰਾ ਨੰਬਰ 326-327) ਵਿਖੇ ਖ਼ੁਦ ਹਾਜ਼ਰ ਹੋ ਕੇ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਐਂਟਰੀਆਂ ਈ-ਮੇਲ: dloropar327@gmail.com ਰਾਹੀਂ ਵੀ ਭੇਜੀਆਂ ਜਾ ਸਕਦੀਆਂ ਹਨ।
ਇਨ੍ਹਾਂ ਮੁਕਾਬਲਿਆਂ ਸਬੰਧੀ ਹੋਰ ਜਾਣਕਾਰੀ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ ਦੇ ਨੁਮਾਇੰਦੇ ਸ. ਕੁਲਵੰਤ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।