Close

Two-week free dairy training course for Scheduled Caste trainees from September 14

Publish Date : 09/09/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਸਤੰਬਰ ਤੋਂ

ਰੂਪਨਗਰ, 9 ਸਤੰਬਰ: ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਡੇਅਰੀ ਫਾਰਮਿੰਗ ਨੂੰ ਰੋਜ਼ਗਾਰ ਦੇ ਸਾਧਨ ਵਜੋਂ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 14 ਸਤੰਬਰ ਤੋਂ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਡਿਪਟੀ ਡਾਇਰੈਕਟਰ ਡੇਅਰੀ ਹਰਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮੰਤਵ ਨਾਲ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵਜੋਂ ਡੇਅਰੀ ਫਾਰਮਿੰਗ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਹ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਤੋਂ 25 ਸਤੰਬਰ 2026 ਤੱਕ ਚਲਾਇਆ ਜਾਵੇਗਾ। ਇੱਛੁਕ ਲਾਭਪਾਤਰੀ ਆਪਣੇ ਬਿਨੈ-ਪੱਤਰ 13 ਸਤੰਬਰ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਰੂਪਨਗਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ ਦੇ ਫ਼ੋਨ ਨੰਬਰ 01881-222028, ਸ. ਨਵਪੁਨੀਤ ਸਿੰਘ ਮਾਵੀ ਦੇ ਮੋਬਾਈਲ ਨੰਬਰ 8283045015, ਸ਼੍ਰੀ ਨਿਸ਼ਚਲ ਠਾਕੁਰ ਦੇ ਮੋਬਾਈਲ ਨੰਬਰ 9464489303, ਸ. ਕੁਲਦੀਪ ਸਿੰਘ ਦੇ ਮੋਬਾਈਲ ਨੰਬਰ 9872917245 ਅਤੇ ਸ਼੍ਰੀਮਤੀ ਮੋਨਿਕਾ ਰਾਣੀ ਦੇ ਮੋਬਾਈਲ ਨੰਬਰ 8283855950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।