Close

Cricket and tennis ball competitions will be held in Sri Chamkaur Sahib under ‘Khedan Watan Punjab Diyan-2026’

Publish Date : 10/09/2026

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸ੍ਰੀ ਚਮਕੌਰ ਸਾਹਿਬ ‘ਚ ਹੋਣਗੇ ਕ੍ਰਿਕਟ ਤੇ ਟੈਨਿਸ ਬਾਲ ਦੇ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 10 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸਫ਼ਲ ਸਮਾਪਤੀ ਉਪਰੰਤ ਹੁਣ ਖੇਡ ਪ੍ਰੇਮੀਆਂ ਲਈ ਕ੍ਰਿਕਟ ਟੈਨਿਸ ਬਾਲ ਦੇ ਵਿਸ਼ੇਸ਼ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖਾਲਸਾ ਸਟੇਡੀਅਮ, ਸ੍ਰੀ ਚਮਕੌਰ ਸਾਹਿਬ ਵਿਖੇ ਓਪਨ ਵਰਗ (ਪੁਰਸ਼) ਵਿੱਚ ਕਰਵਾਏ ਜਾਣਗੇ।

ਜ਼ਿਲ੍ਹਾ ਖੇਡ ਅਫ਼ਸਰ ਰੂਪਨਗਰ ਸ. ਜਗਜੀਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੌਰਾਨ ਨੌਜਵਾਨਾਂ ਵਿੱਚ ਦੇਖੇ ਗਏ ਭਾਰੀ ਉਤਸ਼ਾਹ ਨੂੰ ਬਰਕਰਾਰ ਰੱਖਦਿਆਂ ਇਹ ਕ੍ਰਿਕਟ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਓਪਨ ਵਰਗ (ਪੁਰਸ਼) ਦੀਆਂ ਵੱਖ-ਵੱਖ ਟੀਮਾਂ ਭਾਗ ਲੈਣਗੀਆਂ ਅਤੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕਰਨਗੇ।

ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖਾਲਸਾ ਸਟੇਡੀਅਮ ਵਿਖੇ ਪਿੱਚ ਅਤੇ ਖੇਡ ਮੈਦਾਨ ਦੀਆਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਖੇਡ ਵਿਭਾਗ ਵੱਲੋਂ ਸਮੂਹ ਕ੍ਰਿਕਟ ਪ੍ਰੇਮੀਆਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਲਈ ਸਟੇਡੀਅਮ ਵਿਖੇ ਪਹੁੰਚਣ।

ਇਸ ਖੇਡ ਸਬੰਧੀ ਵਧੇਰੇ ਜਾਣਕਾਰੀ ਲਈ ਸ੍ਰੀਮਤੀ ਸੀਲ ਭਗਤ, ਬੈਡਮਿੰਟਨ ਕੋਚ, ਮੋਬਾਈਲ ਨੰਬਰ 9463393823 ’ਤੇ ਸੰਪਰਕ ਕੀਤਾ ਜਾ ਸਕਦਾ ਹੈ।