Close

Placement/Registration Camp at District Employment and Entrepreneurship Bureau, Rupnagar on 25th September

Publish Date : 24/09/2026
Placement/Registration Camp at District Employment and Entrepreneurship Bureau, Rupnagar on 25th September

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ/ਰਜਿਸਟ੍ਰੇਸ਼ਨ ਕੈਂਪ 25 ਸਤੰਬਰ ਨੂੰ

ਰੂਪਨਗਰ, 24 ਸਤੰਬਰ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਅਦਿੱਤਿਆ ਡੇਚਲਵਾਲ, ਜੀ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਮਿਤੀ 25 ਸਤੰਬਰ ਨੂੰ ਸਵੇਰੇ 10.00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼੍ਰੀ ਰਾਮ ਫਿਨਾਂਸ ਕੰਪਨੀ ਵੱਲੋਂ ਭਾਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੀ ਰਾਮ ਫਿਨਾਂਸ ਕੰਪਨੀ ਵੱਲੋਂ ਜੇ.ਬੀ.ਈ, ਬੀ,ਈ, ,ਐੱਸ.ਬੀ.ਈ. ,ਏ.ਪੀ.ਐੱਮ, ਰਕਮ ਵਸੂਲਣ ਵਾਲੇ ਕਰਮਚਾਰੀ, ਬਰਾਂਚ ਹੈੱਡ ਦੀਆਂ 50 ਅਸਾਮੀਆਂ ਲਈ ਬਾਰ੍ਹਵੀਂ/ਗ੍ਰੈਜੂਏਟ/ਪੋਸਟ ਗ੍ਰੈਜੂਏਟ /ਐੱਮ.ਬੀ.ਏ. ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਤਜਰਬੇ ਅਨੁਸਾਰ 13500 to ₹25,500/ ਰੁਪਏ ਪ੍ਰਤੀ ਮਹੀਨਾ ਤਨਖਾਹ ਅਤੇ ਹੋਰ ਪ੍ਰੋਹਤਸਾਹਨ(ਇਨਸੈਂਟਿਵ) ਵੀ ਦਿੱਤਾ ਜਾਵੇਗਾ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਔਰਤ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਉਮੀਦਵਾਰ ਦੀ ਉਮਾਰ 18 ਤੋਂ 35 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਨੌਕਰੀ ਦਾ ਸਥਾਨ: ਰੋਪੜ, ਸ੍ਰੀ ਅਨੰਦਪੁਰ ਸਾਹਿਬ, ਚੰਡੀਗੜ੍ਹ, ਮੁਹਾਲੀ, ਊਨਾ ਹਿਮਾਚਲ ਪ੍ਰਦੇਸ਼ ਹੈ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਕਿਸੇ ਵੀ ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।