ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨ ਦੀ ਮਿਤੀ : 28/09/2026
Placement camp at District Employment and Enterprise Bureau, Rupnagar today.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 28 ਸਤੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫ਼ਤਾਵਾਰੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਇਸ ਲੜੀ ਤਹਿਤ 29 ਸਤੰਬਰ 2026 ਨੂੰ ਸਵੇਰੇ 10:00 ਵਜੇ ਐਮ.ਸੀ.ਸੀ.-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਭਜੋਤ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਰੂਪਨਗਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਹੈਲਥਕੈਪਸ ਇੰਡੀਆ ਲਿਮਟਿਡ ਵੱਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਹੈਲਪਰ ਦੀਆਂ 5 ਅਸਾਮੀਆਂ ਲਈ 10ਵੀਂ/12ਵੀਂ ਪਾਸ, 20 ਤੋਂ 35 ਸਾਲ ਦੀ ਉਮਰ ਦੇ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 13,486 ਰੁਪਏ ਪ੍ਰਤੀ ਮਹੀਨਾ ਤਨਖਾਹ ਤੋਂ ਇਲਾਵਾ ਓਵਰਟਾਈਮ ਦਿੱਤਾ ਜਾਵੇਗਾ।

ਇਸੇ ਤਰ੍ਹਾਂ ਕੈਮਿਸਟ ਦੀਆਂ 5 ਅਸਾਮੀਆਂ ਲਈ ਕੈਮਿਸਟਰੀ ਵਿੱਚ ਗ੍ਰੈਜੂਏਟ ਜਾਂ ਪੋਸਟ ਗ੍ਰੈਜੂਏਟ, ਬੀ.ਫਾਰਮਾ/ਬੀ.ਐੱਸ.ਸੀ. ਯੋਗਤਾ ਵਾਲੇ 20 ਤੋਂ 35 ਸਾਲ ਦੀ ਉਮਰ ਦੇ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ 17,000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਆਪਰੇਟਰ ਦੀਆਂ 5 ਅਸਾਮੀਆਂ ਲਈ 10ਵੀਂ/12ਵੀਂ/ਆਈ.ਟੀ.ਆਈ./ਡਿਪਲੋਮਾ/ਗ੍ਰੈਜੂਏਟ ਪਾਸ, 20 ਤੋਂ 35 ਸਾਲ ਦੀ ਉਮਰ ਦੇ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਜਾਵੇਗੀ ਅਤੇ ਚੁਣੇ ਗਏ ਉਮੀਦਵਾਰਾਂ ਨੂੰ 13,500 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਰਦ ਅਤੇ ਔਰਤ ਦੋਵੇਂ ਉਮੀਦਵਾਰ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਲਈ ਨੌਕਰੀ ਦਾ ਸਥਾਨ ਪਿੰਡ ਫਤਿਹਪੁਰ, ਡਾਕਘਰ ਮਾਜਰਾ ਜੱਟਾਂ, ਜ਼ਿਲ੍ਹਾ ਐਸ.ਬੀ.ਐੱਸ. ਨਗਰ ਹੋਵੇਗਾ।

ਉਨ੍ਹਾਂ ਯੋਗ ਅਤੇ ਇੱਛੁਕ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀ ਅਤੇ ਸਮੇਂ ’ਤੇ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਪਹੁੰਚ ਕੇ ਇਸ ਰੋਜ਼ਗਾਰ ਮੇਲੇ ਦਾ ਲਾਭ ਲੈਣ।

ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 01881-222104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।