ਵਿਨੋਦ ਕੁਮਾਰ ਨੂੰ ਸਬ ਇੰਸਪੈਕਟਰ ਵਜੋਂ ਤਰੱਕੀ ਮਿਲਣ ’ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਲਗਾਏ ਤਰੱਕੀ ਦੇ ਸਿਤਾਰੇ
ਵਿਨੋਦ ਕੁਮਾਰ ਨੂੰ ਸਬ ਇੰਸਪੈਕਟਰ ਵਜੋਂ ਤਰੱਕੀ ਮਿਲਣ ’ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਲਗਾਏ ਤਰੱਕੀ ਦੇ ਸਿਤਾਰੇ
ਰੂਪਨਗਰ, 05 ਅਕਤੂਬਰ: ਪੰਜਾਬ ਪੁਲਿਸ ਵਿੱਚ ਏਐਸਆਈ ਵਜੋਂ ਸੇਵਾ ਨਿਭਾਅ ਰਹੇ ਵਿਨੋਦ ਕੁਮਾਰ ਨੂੰ ਸਬ-ਇੰਸਪੈਕਟਰ ਵਜੋਂ ਤਰੱਕੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਸ. ਮਨਿੰਦਰ ਸਿੰਘ ਵੱਲੋਂ ਵਿਨੋਦ ਕੁਮਾਰ ਦੇ ਮੋਢਿਆਂ ’ਤੇ ਤਰੱਕੀ ਦੇ ਸਿਤਾਰੇ ਲਗਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਵਿਨੋਦ ਕੁਮਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਰੱਕੀ ਕਿਸੇ ਵੀ ਪੁਲਿਸ ਮੁਲਾਜ਼ਮ ਦੀ ਮਿਹਨਤ, ਇਮਾਨਦਾਰੀ, ਸਮਰਪਣ ਅਤੇ ਡਿਊਟੀ ਪ੍ਰਤੀ ਨਿਭਾਈ ਜ਼ਿੰਮੇਵਾਰੀ ਦੀ ਮਾਨਤਾ ਹੁੰਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਨੋਦ ਕੁਮਾਰ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਪੁਲਿਸ ਵਿਭਾਗ ਦੀਆਂ ਜ਼ਿੰਮੇਵਾਰੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਕਾਨੂੰਨ-ਵਿਵਸਥਾ ਕਾਇਮ ਰੱਖਣ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਤਰੱਕੀਆਂ ਨਾਲ ਜਿੱਥੇ ਮੁਲਾਜ਼ਮਾਂ ਦਾ ਹੌਸਲਾ ਵਧਦਾ ਹੈ, ਉੱਥੇ ਉਹ ਆਪਣੀ ਡਿਊਟੀ ਹੋਰ ਵੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਹੁੰਦੇ ਹਨ।
ਵਿਨੋਦ ਕੁਮਾਰ ਨੇ ਇਸ ਮੌਕੇ ਐੱਸ.ਐੱਸ.ਪੀ. ਮਨਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਨੂੰ ਹਮੇਸ਼ਾ ਪਹਿਲ ਦੇਣਗੇ।