The team from Sri Muktsar Sahib won first place, Sangrur won second place and Amritsar won third place.

Publish Date : 09/10/2026
The team from Sri Muktsar Sahib won first place, Sangrur won second place and Amritsar won third place.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਪੱਧਰੀ ਕਬੱਡੀ ਮੁਕਾਬਲੇ ਯਾਦਗਾਰੀ ਹੋ ਨਿਬੜੇ

ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਪਹਿਲਾ, ਸੰਗਰੂਰ ਨੇ ਦੂਜਾ ਅਤੇ ਅੰਮ੍ਰਿਤਸਰ ਨੇ ਤੀਜਾ ਸਥਾਨ ਹਾਸਲ ਕੀਤਾ

ਰੂਪਨਗਰ, 09 ਅਕਤੂਬਰ: 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਈਲ ਅੰਡਰ-17 ਲੜਕੀਆਂ ਦੇ ਮੁਕਾਬਲੇ ਯਾਦਗਾਰੀ ਹੋ ਨਿਬੜੇ। ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਕੀਤਾ ਗਿਆ।

ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਨਵੀਨਰ ਪ੍ਰਿੰਸੀਪਲ ਜਗਤਾਰ ਸਿੰਘ ਨੇ ਦੱਸਿਆ ਕਿ ਪਹਿਲਾ ਸੈਮੀਫਾਈਨਲ ਮੈਚ ਫ਼ਰੀਦਕੋਟ ਅਤੇ ਸੰਗਰੂਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਸੰਗਰੂਰ ਦੀ ਟੀਮ ਜੇਤੂ ਰਹੀ। ਦੂਜਾ ਸੈਮੀਫਾਈਨਲ ਮੈਚ ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜਿੱਤ ਦਰਜ ਕਰਕੇ ਫਾਈਨਲ ਵਿੱਚ ਜਗ੍ਹਾ ਬਣਾਈ।

ਫਾਈਨਲ ਮੁਕਾਬਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੰਗਰੂਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸੰਗਰੂਰ ਦੀ ਟੀਮ ਦੂਜੇ ਸਥਾਨ ’ਤੇ ਰਹੀ। ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਫ਼ਰੀਦਕੋਟ ਦੀ ਟੀਮ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਪ੍ਰਿੰਸੀਪਲ ਸਰਦਾਰ ਕੁਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਸਾਂਝੇ ਤੌਰ ’ਤੇ ਜੇਤੂ ਟੀਮਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਟੂਰਨਾਮੈਂਟ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਹਰਮਨਦੀਪ ਸਿੰਘ, ਅਸ਼ੋਕ ਕੁਮਾਰ, ਸੁਰਜੀਤ ਸਿੰਘ, ਰਣਬੀਰ ਸਿੰਘ, ਦਲਜੀਤ ਕੌਰ, ਨਰਿੰਦਰ ਸੈਣੀ ਅਤੇ ਹੋਰ ਪ੍ਰਬੰਧਕ ਵੀ ਹਾਜ਼ਰ ਸਨ।