70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਰੂਪਨਗਰ ਵਿਖੇ ਸ਼ਾਨਦਾਰ ਆਗਾਜ਼

ਪ੍ਰਕਾਸ਼ਨ ਦੀ ਮਿਤੀ : 29/10/2026
70th Inter-District School Games kicks off in Rupnagar

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਰੂਪਨਗਰ ਵਿਖੇ ਸ਼ਾਨਦਾਰ ਆਗਾਜ਼

21 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਲਿਆ ਭਾਗ

ਕਬੱਡੀ ਸਰਕਲ ਸਟਾਈਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ‘ਚ ਸੰਗਰੂਰ, ਗੁਰਦਾਸਪੁਰ, ਫ਼ਰੀਦਕੋਟ ਤੇ ਬਠਿੰਡਾ ਦੀਆਂ ਟੀਮਾਂ ਨੇ ਸੈਮੀਫਾਈਨਲ ਵਿੱਚ ਬਣਾਈ ਜਗ੍ਹਾ

ਰੂਪਨਗਰ, 29 ਅਕਤੂਬਰ: 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦਾ ਰੂਪਨਗਰ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਬੱਡੀ ਸਰਕਲ ਸਟਾਈਲ ਅੰਡਰ-17 ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਐਵਾਰਡੀ ਸ. ਜਗਤਾਰ ਸਿੰਘ ਲੌਂਗੀਆ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ 21 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੇ ਮੁਕਾਬਲੇ ਲੀਗ-ਕਮ-ਨਾਕਆਊਟ ਪ੍ਰਣਾਲੀ ਤਹਿਤ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਰਾਣੀ ਵੱਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀਮਤੀ ਸ਼ਰਨਜੀਤ ਕੌਰ ਨੇ ਟੂਰਨਾਮੈਂਟ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਖੇਡ ਮੁਕਾਬਲਿਆਂ ਦੇ ਸੁਚਾਰੂ ਸੰਚਾਲਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਕੁਆਰਟਰ ਫਾਈਨਲ ਅਤੇ ਸੈਮੀਫਾਈਨਲ ਪੱਧਰ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸੰਗਰੂਰ, ਗੁਰਦਾਸਪੁਰ, ਫ਼ਰੀਦਕੋਟ ਅਤੇ ਬਠਿੰਡਾ ਦੀਆਂ ਟੀਮਾਂ ਨੇ ਸੈਮੀਫਾਈਨਲ ਲਈ ਕੁਆਲੀਫਾਈ ਕੀਤਾ।

ਇਸ ਮੌਕੇ ਹਰਮਨਦੀਪ ਸਿੰਘ, ਅਸ਼ੋਕ ਕੁਮਾਰ, ਜੁਝਾਰ ਸਿੰਘ ਟਾਈਗਰ, ਅਮਰਜੀਤ ਪਾਲ ਸਿੰਘ, ਰਵੀਇੰਦਰ ਸਿੰਘ, ਇਕਬਾਲ ਸਿੰਘ, ਭੁਪਿੰਦਰ ਸਿੰਘ, ਪਿਆਰੇ ਲਾਲ, ਸੁਰਜੀਤ ਸਿੰਘ, ਕੁਲਦੀਪ ਸਿੰਘ ਅਤੇ ਯਾਦਵਿੰਦਰ ਸਿੰਘ ਨੇ ਬਤੌਰ ਰੈਫਰੀ ਆਪਣੀ ਭੂਮਿਕਾ ਨਿਭਾਈ।