ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿਛਲੀ ਤਿਮਾਹੀ ਦੌਰਾਨ 137 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ

ਪ੍ਰਕਾਸ਼ਨ ਦੀ ਮਿਤੀ : 04/11/2026
Legal Services Authority Rupnagar provided free legal aid to 137 persons during the last quarter.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿਛਲੀ ਤਿਮਾਹੀ ਦੌਰਾਨ 137 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ

ਕੌਮੀ ਲੋਕ ਅਦਾਲਤ ‘ਚ 13,293 ਮਾਮਲਿਆਂ ਦਾ ਨਿਪਟਾਰਾ, 10.82 ਕਰੋੜ ਰੁਪਏ ਤੋਂ ਵੱਧ ਦੇ ਐਵਾਰਡ ਪਾਸ

ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ 388 ਸੈਮੀਨਾਰ

ਰੂਪਨਗਰ, 04 ਨਵੰਬਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਸਮੀਖਿਆ ਮੀਟਿੰਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ. ਹਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਹੋਈ।ਇਸ ਮੀਟਿੰਗ ਦੌਰਾਨ 1 ਜੁਲਾਈ 2026 ਤੋਂ 30 ਸਤੰਬਰ 2026 ਤੱਕ ਅਥਾਰਟੀ ਵੱਲੋਂ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਦੀ ਸਮੀਖਿਆ ਕੀਤੀ ਗਈ।

ਇਸ ਮੌਕੇ ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਸਮੀਖਿਆ ਅਧੀਨ ਤਿਮਾਹੀ ਦੌਰਾਨ ਕੁੱਲ 137 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਇਨ੍ਹਾਂ ਵਿੱਚ 61 ਔਰਤਾਂ, ਅਨੁਸੂਚਿਤ ਜਾਤੀਆਂ ਨਾਲ ਸਬੰਧਤ 43 ਵਿਅਕਤੀ, ਹਿਰਾਸਤ ਵਿੱਚ ਬੰਦ 6 ਵਿਅਕਤੀ, 26 ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀ ਅਤੇ ਇੱਕ ਨਾਬਾਲਗ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਥਾਰਟੀ ਵੱਲੋਂ ਲੋੜਵੰਦ ਅਤੇ ਯੋਗ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਨਿਆਂ ਪ੍ਰਾਪਤ ਕਰਨ ਦੇ ਬਰਾਬਰ ਮੌਕੇ ਮਿਲ ਸਕਣ।

ਉਨ੍ਹਾਂ ਦੱਸਿਆ ਕਿ ਇਸ ਤਿਮਾਹੀ ਦੌਰਾਨ ਸਥਾਈ ਲੋਕ ਅਦਾਲਤ ਵਿੱਚ 227 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਜਦਕਿ ਕੌਮੀ ਲੋਕ ਅਦਾਲਤ ਵਿੱਚ ਕੁੱਲ 13,293 ਮਾਮਲਿਆਂ ਦਾ ਨਿਪਟਾਰਾ ਕਰਦਿਆਂ 10,82,47,152 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਕੁੱਲ 388 ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਨ੍ਹਾਂ ਸੈਮੀਨਾਰਾਂ ਰਾਹੀਂ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਸਹੂਲਤਾਂ ਅਤੇ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1 ਲਖਵਿੰਦਰ ਕੌਰ ਦੁੱਗਲ, ਸੀ.ਜੇ.ਐੱਮ. ਸੁਖਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਡੀ.ਐੱਸ.ਪੀ. (ਡੀ) ਰਾਜਪਾਲ ਸਿੰਘ ਗਿੱਲ, ਡੀ.ਏ. ਸੁਖਦੇਵ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।