Lindhya L.N. (IAS) has assumed charge as Sub-Divisional Magistrate, Morinda.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ
ਮੋਰਿੰਡਾ, 11 ਨਵੰਬਰ: 2024 ਬੈਚ ਦੇ ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਅੱਜ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਮੋਰਿੰਡਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਪ ਮੰਡਲ ਮੋਰਿੰਡਾ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸੁਚਾਰੂ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਦੇ ਨਾਲ-ਨਾਲ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਜਾਂ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸਬ ਡਵੀਜ਼ਨ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ, ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਲਗਾਤਾਰ ਯਤਨ ਕੀਤੇ ਜਾਣਗੇ।
ਇਸ ਮੌਕੇ ਦਫਤਰ ਦਾ ਸਮੂਹ ਸਟਾਫ਼ ਹਾਜ਼ਰ ਸੀ।