ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨਾਂ ਬਾਰੇ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ

ਪ੍ਰਕਾਸ਼ਨ ਦੀ ਮਿਤੀ : 18/11/2026
Deputy Commissioner Komal Mittal motivated students to learn about latest technologies and digital innovations

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨਾਂ ਬਾਰੇ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ

ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ 2026 ਵਿੱਚ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਨੇ ਹਾਸਲ ਕੀਤਾ ਪਹਿਲਾ ਸਥਾਨ

ਰੂਪਨਗਰ, 18 ਨਵੰਬਰ: ਰੂਪਨਗਰ ਵਿਖੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ (ਟੈਕ ਫੇਅਰ 2026) ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨਾਂ ਬਾਰੇ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਟੈਕ ਫੇਅਰ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਸਿਰਜਣਾਤਮਕ ਸੋਚ, ਤਕਨੀਕੀ ਹੁਨਰ ਅਤੇ ਨਵੀਨਤਾਕਾਰੀ ਵਿਚਾਰਾਂ ਨੂੰ ਪੇਸ਼ ਕਰਨ ਦਾ ਮੌਕਾ ਮਿਲਿਆ। ਇਸ ਸਮਾਗਮ ਨੇ ਵਿਦਿਆਰਥੀਆਂ ਵਿੱਚ ਤਕਨਾਲੋਜੀ, ਡਿਜੀਟਲ ਸਿੱਖਿਆ ਅਤੇ ਨਵੀਆਂ ਕਾਢਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਜਿਸ ਲਈ ਅੱਗੇ ਇਸ ਤਰਾਂ ਦੇ ਟੈਕ ਫੇਅਰ ਸਕੂਲਾਂ ਵਿੱਚ ਕਰਵਾਏ ਜਾਣਗੇ।

ਇਸ ਟੈਕ ਫੇਅਰ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਨਵੀਨਤਮ ਤਕਨੀਕੀ ਮਾਡਲਾਂ ਅਤੇ ਡਿਜੀਟਲ ਇਨੋਵੇਸ਼ਨਾਂ ਦੀ ਪ੍ਰਦਰਸ਼ਨੀ ਕੀਤੀ। ਜਿਸ ਵਿੱਚ ਸਰਕਾਰੀ ਆਦਰਸ਼ ਸਕੂਲ ਲੋਧੀਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਸਕੂਲ ਮਟੌਰ, ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਜੇਤੂ ਵਿਦਿਆਰਥੀਆਂ ਦੇ ਨਾਮ:

ਪਹਿਲਾ ਸਥਾਨ: ਬਾਨੂ ਪ੍ਰਤਾਪ ਅਤੇ ਵਿਸ਼ਾਲ ਕੁਮਾਰ – ਸਰਕਾਰੀ ਆਦਰਸ਼ ਸਕੂਲ ਲੋਧੀਪੁਰ।

ਦੂਜਾ ਸਥਾਨ: ਬੋਬੀ ਮਹਿਰਾ – ਸਰਕਾਰੀ ਸਕੂਲ ਮਟੌਰ, ਸ੍ਰੀ ਅਨੰਦਪੁਰ ਸਾਹਿਬ।

ਤੀਜਾ ਸਥਾਨ: ਅਨਵੀ ਅਤੇ ਤਮੰਨਾ – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ, ਮਿਸ਼ਨ ਰਫ਼ਤਾਰ, ਰੂਪਨਗਰ ਦਿਸ਼ਾਂਤ ਮਹਿਤਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਸਮੇਤ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਸੰਦੀਪ ਕੌਰ ਹਾਜ਼ਰ ਸਨ।