ਜਵਾਹਰ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ 2027 ਲਈ ਐਡਮਿਟ ਕਾਰਡ ਜਾਰੀ

ਪ੍ਰਕਾਸ਼ਨ ਦੀ ਮਿਤੀ : 18/11/2026

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

28 ਨਵੰਬਰ ਨੂੰ ਹੋਵੇਗੀ ਛੇਵੀਂ ਜਮਾਤ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ

ਜਵਾਹਰ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ 2027 ਲਈ ਐਡਮਿਟ ਕਾਰਡ ਜਾਰੀ

ਰੂਪਨਗਰ, 18 ਨਵੰਬਰ: ਜਵਾਹਰ ਨਵੋਦਿਆ ਵਿਦਿਆਲਿਆ, ਸੰਧੂਆਂ ਵੱਲੋਂ ਸਾਲ 2027-28 ਦੌਰਾਨ ਛੇਵੀਂ ਜਮਾਤ ਵਿੱਚ ਦਾਖਲੇ ਲਈ ਕਰਵਾਈ ਜਾਣ ਵਾਲੀ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2027 ਦੇ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ। ਇਹ ਪ੍ਰਵੇਸ਼ ਪ੍ਰੀਖਿਆ ਮਿਤੀ 28 ਨਵੰਬਰ 2026 ਨੂੰ ਕਰਵਾਈ ਜਾਵੇਗੀ।

ਵਿਦਿਆਰਥੀ ਆਪਣਾ ਐਡਮਿਟ ਕਾਰਡ ਜਵਾਹਰ ਨਵੋਦਿਆ ਵਿਦਿਆਲਿਆ ਦੀ ਅਧਿਕਾਰਤ ਵੈੱਬਸਾਈਟ https://navodaya.gov.in/nvs/nvs-school/Ropar/en/home ਤੋਂ ਡਾਊਨਲੋਡ ਕਰ ਸਕਦੇ ਹਨ। ਇਸ ਤੋਂ ਇਲਾਵਾ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਵਿਦਿਆਲਿਆ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਪ੍ਰੀਖਿਆ ਲਈ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ, ਨੰਗਲ, ਸਲੌਰਾ, ਝੱਜ, ਤਖ਼ਤਗੜ੍ਹ ਸਾਹਿਬ, ਰੂਪਨਗਰ-2, ਮੀਆਂਪੁਰ ਅਤੇ ਮੋਰਿੰਡਾ ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ।

ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰੀਖਿਆ ਵਾਲੇ ਦਿਨ ਆਪਣਾ ਐਡਮਿਟ ਕਾਰਡ ਨਾਲ ਲੈ ਕੇ ਨਿਰਧਾਰਤ ਸਮੇਂ ‘ਤੇ ਪ੍ਰੀਖਿਆ ਕੇਂਦਰ ਵਿਖੇ ਪਹੁੰਚਣ ਅਤੇ ਪ੍ਰੀਖਿਆ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।