A 2-week dairy training course will be conducted for unemployed youth/women from May 5th.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
5 ਮਈ ਤੋਂ ਬੇਰੋਜ਼ਗਾਰ ਨੌਜਵਾਨਾ/ਔਰਤਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਕਰਵਾਇਆ ਜਾਵੇਗਾ
ਰੂਪਨਗਰ, 25 ਅਪ੍ਰੈਲ: ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦੀ ਯੋਗ ਅਗਵਾਈ ਹੇਠ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ 2 ਹਫਤੇ ਦੀ ਡੇਅਰੀ ਸਿਖਲਾਈ ਦਿੱਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਰੂਪਨਗਰ ਸ਼੍ਰੀ ਹਰਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਇਹ ਸਿਖਲਾਈ 05 ਮਈ 2025 ਨੂੰ ਰੂਪਨਗਰ, ਮੋਹਾਲੀ, ਐਸ.ਬੀ.ਐਸ ਨਗਰ, ਫਤਹਿਗੜ੍ਹ ਸਾਹਿਬ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ ਵਿਖੇ ਚਲਾਈ ਜਾਵੇਗੀ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ ਫੋਟੋ ਲੈ ਕੇ ਦਫਤਰ ਚ ਆਉਣ।
ਉਨ੍ਹਾਂ ਹੋਰ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਗਲ ਅਚੇ ਸੁਚੱਜੇ ਮੰਡੀਕਰਨ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਸਿਖਲਾਈ ਲਈ ਰੂਪਨਗਰ ਜ਼ਿਲੇ ਦੇ ਨੌਜਵਾਨ/ਔਰਤਾ ਫਾਰਮ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਕਮਰਾ ਨੰ. 235, ਦੂਜੀ ਮੰਜਿਲ, ਜਿਲਾ ਪ੍ਰਸਿਧ ਕੰਪਲੈਕਸ, ਰੂਪਨਗਰ ਵਿਖੇ ਭਰੇ ਜਾਣਗੇ ਅਤੇ ਵਧੇਰੇ ਜਾਣਕਾਰੀ ਲਈ ਸੰਪਰਕ ਨੰ. 0160-2920471 ਅਤੇ ਸੰਪਰਕ ਕੀਤਾ ਜਾ ਸਕਦਾ ਹੈ