A massive bike rally will be taken out from Sri Chamkaur Sahib to Rupnagar on November 1st with a message of awareness against drugs.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਲੈ ਕੇ 1 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਕੱਢੀ ਜਾਵੇਗੀ ਵਿਸ਼ਾਲ ਬਾਈਕ ਰੈਲੀ
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨ ਨੂੰ ਵੱਧ ਤੋਂ ਵੱਧ ਬਾਈਕ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ
ਡਿਪਟੀ ਕਮਿਸ਼ਨਰ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ, ਲੋੜੀਂਦੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਸ੍ਰੀ ਚਮਕੌਰ ਸਾਹਿਬ, 30 ਅਕਤੂਬਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਦਾ ਸੁਨੇਹਾ ਦੇਣ ਲਈ 1 ਨਵੰਬਰ, ਐਤਵਾਰ ਨੂੰ ਸਵੇਰੇ 10 ਵਜੇ ਸਕੂਲ ਆਫ ਐਮੀਨੈਂਸ, ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਵਿਸ਼ਾਲ ਬਾਈਕ ਰੈਲੀ ਕੱਢੀ ਜਾਵੇਗੀ।
ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਰੈਲੀ ਦੇ ਸੁਚਾਰੂ ਸੰਚਾਲਨ, ਆਵਾਜਾਈ ਪ੍ਰਬੰਧਾਂ ਅਤੇ ਹੋਰ ਲੋੜੀਂਦੀਆਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਸ ਬਾਈਕ ਰੈਲੀ ਦਾ ਮਕਸਦ ਨਸ਼ਿਆਂ ਵਿਰੁੱਧ ਸਮੂਹਿਕ ਲਾਮਬੰਦੀ ਕਰਨਾ ਅਤੇ ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਅੱਗੇ ਆਉਣ ਦਾ ਸੱਦਾ ਦੇਣਾ ਹੈ।
ਉਨ੍ਹਾਂ ਦੱਸਿਆ ਕਿ ਇਹ ਬਾਈਕ ਰੈਲੀ ਨਿਰਧਾਰਤ ਰੂਟ ਅਨੁਸਾਰ ਸਕੂਲ ਆਫ਼ ਐਮੀਨੈਂਸ (ਲੜਕੀਆਂ) ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਮੁੱਖ ਬਾਜ਼ਾਰ, ਭੂਰੜੇ ਚੌਕ, ਸਿਵਲ ਹਸਪਤਾਲ ਸ੍ਰੀ ਚਮਕੌਰ ਸਾਹਿਬ, ਸ੍ਰੀ ਚਮਕੌਰ ਸਾਹਿਬ-ਬੇਲਾ ਸੜਕ, ਬੇਲਾ ਬੱਸ ਅੱਡਾ, ਜਗਤਪੁਰ, ਸ਼ਿਲੋ ਮਾਸਕੋ ਬੱਸ ਅੱਡਾ, ਮਾਹਲਾਂ, ਗੁਰਦੁਆਰਾ ਮੀਰੀ ਪੀਰੀ ਪਾਤਸ਼ਾਹੀ ਛੇਵੀਂ ਝੱਲੀਆਂ, ਖੈਰਾਬਾਦ, ਸੁਰਜੀਤ ਹਸਪਤਾਲ ਰੋਡ, ਡੀ.ਏ.ਵੀ. ਸਕੂਲ ਰੋਡ ਅਤੇ ਸਿਵਲ ਹਸਪਤਾਲ ਰੋਡ ਤੋਂ ਹੁੰਦੀ ਹੋਈ ਭਗਤ ਸਿੰਘ ਚੌਂਕ ਰੂਪਨਗਰ ਵਿਖੇ ਸਮਾਪਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੈਲੀ ਦੌਰਾਨ ਸੁਰੱਖਿਆ, ਆਵਾਜਾਈ ਅਤੇ ਹੋਰ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਜਾਗਰੂਕਤਾ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਲਾਕੇ ਦੇ ਨੌਜਵਾਨ ਸਿੱਧੇ ਪਹੁੰਚ ਕੇ ਜਾ ਗੂਗਲ ਸ਼ੀਟ (https://docs.google.com/forms/d/e/1FAIpQLScZbs_4GO9iy4UJI8tCDE_qDxoFxZat7yWN0TJqhEUG3MJ9ZQ/viewform?usp=sharing&ouid=104229348014464217288)
ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਐਸਪੀ ਹੈਡਕੁਆਰਟਰ ਹਰਸਿਮਰਤ ਸਿੰਘ ਛੇਤਰਾ, ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਹਰਪ੍ਰੀਤ ਸਿੰਘ ਕਾਹਲੋਂ, ਯੂਥ ਪ੍ਰਧਾਨ ਆਮ ਆਦਮੀ ਪਾਰਟੀ ਚੇਤਨ ਕਾਲੀਆ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਐਸਡੀਐਮ ਨੰਗਲ ਸਚਿਨ ਪਾਠਕ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਇੰਚਾਰਜ ਪਰਸ਼ੋਤਮ ਸਿੰਘ ਮਾਹਲ, ਰੂਪਨਗਰ ਤੋਂ ਅਵਤਾਰ ਸਿੰਘ ਕੁੰਨਰ, ਗੁਰਨਾਮ ਸਿੰਘ ਲੈਟਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ