Close

A suitable system should be adopted to protect the interests of minorities, implement welfare schemes: Rinchen Lahmo

Publish Date : 20/01/2023
A suitable system should be adopted to protect the interests of minorities, implement welfare schemes: Rinchen Lahmo

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ, ਕਲਿਆਣਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਇੱਕ ਢੁਕਵੀਂ ਪ੍ਰਣਾਲੀ ਅਪਣਾਈ ਜਾਵੇ: ਰਿੰਚੇਨ ਲਾਹਮੋ

ਰੂਪਨਗਰ, 20 ਜਨਵਰੀ: ਅੱਜ ਘੱਟ ਗਿਣਤੀ ਕਮਿਸ਼ਨ ਮੈਂਬਰ ਸ਼੍ਰੀਮਤੀ ਰਿੰਚੇਨ ਲਾਹਮੋ ਨੇ ਜ਼ਿਲ੍ਹਾ ਰੂਪਨਗਰ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਵੱਖ-ਵੱਖ ਘੱਟ ਗਿਣਤੀਆਂ ਦੇ ਨੁਮਾਇੰਦਿਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। 

ਇਸ ਮੀਟਿੰਗ ਵਿਚ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ, ਕਲਿਆਣਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਦੇ 15 ਸੂਤਰੀ ਏਜੰਡੇ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪਹੁੰਚੇ ਹੋਏ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ ਗਈ।

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਰਿੰਚੇਨ ਲਹਾਮੋ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਕਮਿਸ਼ਨ ਨੇ ਕਿਹਾ ਕਿ ਸਮਾਜ ਦੇ ਇਸ ਵਰਗ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਢੁਕਵੀਂ ਵਿਧੀ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਦੇ 15 ਨੁਕਾਤੀ ਏਜੰਡੇ ਨੂੰ ਲਾਗੂ ਕਰਕੇ ਘੱਟ ਗਿਣਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਦਾ ਮੰਤਵ ਘੱਟ ਗਿਣਤੀ ਲੋਕਾਂ ਨੂੰ ਸਿੱਖਿਆ ਪ੍ਰਦਾਨ ਕਰਨਾ, ਸਕੂਲੀ ਬੁਨਿਆਦੀ ਢਾਂਚੇ ਵਿੱਚ ਸੁਧਾਰ, ਉਰਦੂ ਪੜ੍ਹਾਉਣ ਲਈ ਵਧੇਰੇ ਸਰੋਤ, ਮਦਰੱਸਾ ਸਿੱਖਿਆ ਦਾ ਆਧੁਨਿਕੀਕਰਨ, ਘੱਟ ਗਿਣਤੀ ਭਾਈਚਾਰਿਆਂ ਦੇ ਹੋਣਹਾਰ ਵਿਦਿਆਰਥੀਆਂ ਲਈ ਵਜ਼ੀਫ਼ੇ, ਆਰਥਿਕ ਗਤੀਵਿਧੀਆਂ, ਰੁਜ਼ਗਾਰ ਅਤੇ ਆਵਾਸ ਯੋਜਨਾਵਾਂ ਵਿੱਚ ਬਰਾਬਰ ਦੀ ਹਿੱਸੇਦਾਰੀ ਯਕੀਨੀ ਬਣਾਉਣਾ, ਸਮਾਜ ਦੇ ਘੱਟ ਗਿਣਤੀ ਵਰਗਾਂ ਲਈ ਹੁਨਰ ਅਤੇ ਜੀਵਨਸ਼ੈਲੀ ਵਿੱਚ ਸੁਧਾਰ ਲਿਆਉਣਾ ਹੈ।

ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੀ ਲੋੜ ਹੈ, ਜਿਸ ਲਈ ਕਮਿਸ਼ਨ ਪਹਿਲਾਂ ਹੀ ਸਮਰਪਿਤ ਹੋ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਘੱਟ-ਗਿਣਤੀਆਂ ਨੂੰ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਤਾਂ ਜੋ ਉਨ੍ਹਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ।

ਇਸ ਮੀਟਿੰਗ ਵਿਚ ਸ਼੍ਰੀਮਚੀ ਰਿੰਚੇਨ ਲਾਹਮੋ ਨੇ ਘੱਟ ਗਿਣਤੀਆਂ ਦੇ ਨੁਮਾਇੰਦਿਆਂ ਨੂੰ ਆ ਰਹੀਂ ਮੁਸ਼ਕਿਲਾਂ ਬਾਰੇ ਪੁੱਛਿਆ, ਜਿਸ ਵਿਚ ਮੁਸਲਿਮ ਅਤੇ ਕ੍ਰਿਸ਼ਚਨ ਧਰਮ ਦੇ ਨੁਮਾਇੰਦਿਆਂ ਵਲੋਂ ਕਬਰਸਤਾਨ ਬਣਾਉਣ ਦੀ ਅਪੀਲ ਕੀਤੀ, ਇਸੇ ਤਰ੍ਹਾਂ ਜੈਨ ਧਰਮ ਵਲੋਂ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰੀ ਕੰਟਰੋਲ ਰੇਟ ਉਤੇ ਜਗ੍ਹਾ ਮੁਹੱਈਆ ਕਰਵਾਉਣ ਦੀ ਮੰਗ ਰੱਖੀ।

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਨੁਮਾਇੰਦਿਆਂ ਨੂੰ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਲਿਖਤੀ ਰੂਪ ਵਿਚ ਦਿੱਤਾ ਜਾਵੇ ਤਾਂ ਜੋ ਇਨ੍ਹਾਂ ਉਤੇ ਜਲਦ ਤੋਂ ਜਲਦ ਕਾਰਵਾਈ ਆਰੰਭ ਕੇ ਇਨ੍ਹਾਂ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਭਰੋਸਾ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਘੱਟ ਗਿਣਤੀਆਂ ਲਈ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੀਟਿੰਗ ਵਿਚ ਐਸ.ਐਸ.ਪੀ. ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸ਼੍ਰੀਮਤੀ ਕਮਲਜੀਤ ਰਾਜੂ, ਵੱਖ-ਵੱਖ ਧਰਮਾਂ ਦੇ ਨੁਮਾਇੰਦੇ ਸ਼ੀ ਚਰਨ ਮਸੀਹ, ਜੋਨਸ ਮਸੀਹ, ਰਾਜੂ ਭਾਨਾ ਜੈਨ, ਚਾਂਦ ਮੁਹੰਮਦ, ਰਾਜੇਸ਼ਵਰ ਜੈਨ, ਮੁਸ਼ੀਦ ਰਜਾ ਅਤੇ ਹੋਰ ਵੱਖ-ਵੱਖ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।