• Site Map
  • Accessibility Links
  • English
Close

A total of 03 people were arrested for possessing 09 grams of narcotic powder and drug addiction.

Publish Date : 23/09/2025
A total of 03 people were arrested for possessing 09 grams of narcotic powder and drug addiction.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

“ਯੁੱਧ ਨਸ਼ਿਆਂ ਵਿਰੁੱਧ”

09 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 03 ਵਿਅਕਤੀ ਕੀਤੇ ਗ੍ਰਿਫ਼ਤਾਰ

ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ

ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ‘ਤੇ ਸਹਿਯੋਗ ਕੀਤਾ ਜਾਵੇ – ਐੱਸਐੱਸਪੀ

ਰੂਪਨਗਰ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵਲੋਂ ਧਰਮਿੰਦਰ ਵਾਸੀ ਕ੍ਰਿਸ਼ਨਾ ਨਗਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਸ਼੍ਰੀ ਚਮਕੋਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਗੁਰਸਾਗਰ ਸਿੰਘ ਵਾਸੀ ਪੰਡਤਾਂ ਮੁਹੱਲਾ ਵਾਰਡ ਨੰ 6 ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸਦਰ ਮੋਰਿੰਡਾ ਵਲੋਂ ਨਸ਼ਾ ਕਰਨ ਦੇ ਆਦੀ ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਪਿੰਡ ਦੁਮਣਾ ਮੋਰਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ।

ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵਿੱਚ ਵੱਖ-ਵੱਖ ਥਾਵਾਂ ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ। ਜਿਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਹੀਕਲਾ ਦੀ ਚੈਕਿੰਗ ਕੀਤੀ ਗਈ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।