Close

Additional Deputy Commissioner holds review meeting regarding ‘Jal Sanche Jan Bhagidari’

Publish Date : 19/02/2026
Additional Deputy Commissioner holds review meeting regarding 'Jal Sanche Jan Bhagidari'

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਧੀਕ ਡਿਪਟੀ ਕਮਿਸ਼ਨਰ ਨੇ ‘ਜਲ ਸੰਚੇ ਜਨ ਭਾਗੀਦਾਰੀ’ ਸਬੰਧੀ ਕੀਤੀ ਸਮੀਖਿਆ ਮੀਟਿੰਗ

ਰੂਪਨਗਰ, 19 ਫਰਵਰੀ: ‘ਜਲ ਸ਼ਕਤੀ ਅਭਿਆਨ 2026’ ਤਹਿਤ ਪਾਣੀ ਬਚਾਓ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਵ) ਰੂਪਨਗਰ ਚੰਦਰਜਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਸਮੀਖਿਆ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿਚ ਮੁੱਖ ਤੌਰ ‘ਤੇ ‘ਜਲ ਸੰਚੇ ਜਨ ਭਾਗੀਦਾਰੀ’ ਅਤੇ ਮਗਨਰੇਗਾ ਸਕੀਮ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਲਈ ਤਕਨੀਕੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਕੇਂਦਰੀ ਭੂਮੀ ਜਲ ਬੋਰਡ ਚੰਡੀਗੜ੍ਹ ਤੋਂ ਕੇਂਦਰੀ ਨੋਡਲ ਅਫ਼ਸਰ ਵਿੱਦਿਆ ਸਾਗਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਨੇ ਸਮੂਹ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਪਾਣੀ ਦੀ ਸੰਭਾਲ ਲਈ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਮਗਨਰੇਗਾ ਤਹਿਤ ਹੋਣ ਵਾਲੇ ਜਲ ਸੰਭਾਲ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ (ਵ) ਵੱਲੋਂ ਸਮੂਹ ਵਿਭਾਗਾਂ ਨੂੰ ਕੇਂਦਰੀ ਟੀਮ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਐਕਸੀਅਨ ਮਾਈਨਿੰਗ ਰੂਪਨਗਰ ਅਮਰਿੰਦਰ ਸਿੰਘ ਵੜੈਚ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਨੂਰਪੁਰ ਬੇਦੀ ਅਮਰੀਕ ਸਿੰਘ, ਵਣ ਵਿਭਾਗ ਤੋਂ ਬਲਾਕ ਅਫ਼ਸਰ ਰੂਪਨਗਰ ਗੁਰਜੋਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਤੋਂ ਉੱਚ ਅਧਿਕਾਰੀ ਹਾਜ਼ਰ ਸਨ।