Additional Deputy Commissioner launched drug and socio-economic census in the district by providing his information.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਵਧੀਕ ਡਿਪਟੀ ਕਮਿਸ਼ਨਰ ਨੇ ਆਪਣੀ ਜਾਣਕਾਰੀ ਮੁਹੱਈਆਂ ਕਰਵਾਕੇ ਜ਼ਿਲ੍ਹੇ ‘ਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਕਰਵਾਈ ਸ਼ੁਰੂਆਤ
ਜ਼ਿਲ੍ਹਾ ਵਾਸੀਆਂ ਨੂੰ ਸਹੀ ਅਤੇ ਅਪਡੇਟ ਜਾਣਕਾਰੀ ਮੁਹੱਈਆ ਕਰਵਾ ਕੇ ਸਹਿਯੋਗ ਦੇਣ ਦੀ ਕੀਤੀ ਅਪੀਲ
ਰੂਪਨਗਰ, 5 ਮਈ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਸ਼ੁਰੂਆਤ ਅੱਜ ਆਪਣੇ ਦਫ਼ਤਰ ਵਿਖੇ ਇਲਮੀਨੇਟਰ ਨਵਜੀਤ ਕੌਰ ਨੂੰ ਆਪਣੀ ਜਾਣਕਾਰੀ ਮੁਹੱਈਆ ਕਰਵਾ ਕੇ ਕਰਵਾਈ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਅਤੇ ਸਮਾਜਿਕ ਆਰਥਿਕ ਸਰਵੇਖਣ 05 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸੰਬੰਧਿਤ ਹਾਲਾਤਾਂ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਅਤੇ ਤਾਜ਼ਾ ਡਾਟਾ ਇਕੱਠਾ ਕਰਨਾ ਹੈ, ਤਾਂ ਜੋ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਸਰਵੇਖਣ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ ਨਸ਼ਿਆਂ ਨਾਲ ਸਬੰਧਤ ਹਾਲਾਤਾਂ ਅਤੇ ਪਰਿਵਾਰ ਦੀ ਸਮਾਜਿਕ-ਆਰਥਿਕ ਸਥਿਤੀ (ਆਮਦਨ, ਸਿੱਖਿਆ) ਬਾਰੇ ਡਾਟਾ ਇਕੱਠਾ ਕਰਨਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਐਨਯੂਮੇਰੇਟਰ ਘਰ ਆਉਣ ਤਾਂ ਉਨ੍ਹਾਂ ਨੂੰ ਸਹੀ ਅਤੇ ਅਪਡੇਟ ਜਾਣਕਾਰੀ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਸਹਿਯੋਗ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਰਮਨਦੀਪ ਕੌਰ ਅਤੇ ਅਮਨਦੀਪ ਸਿੰਘ ਵੀ ਹਾਜ਼ਰ ਸਨ।