Additional District Magistrate declares Rupnagar district as ‘No Drone Zone’ area

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਰੂਪਨਗਰ ਨੂੰ ‘ਨੋ ਡਰੋਨ ਜੋਨ’ ਏਰੀਆ ਘੋਸ਼ਿਤ ਕੀਤਾ

ਰੂਪਨਗਰ, 9 ਮਈ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਨੂੰ ‘ਨੋ ਡਰੋਨ ਜੋਨ’ ਏਰੀਆ ਘੋਸ਼ਿਤ ਕਰ ਦਿੱਤਾ ਹੈ।

ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਮੇਂ ਵਿੱਚ ਅਣ-ਅਧਿਕਾਰਤ ਡਰੋਨ ਉਡਾਣਾਂ ਇੱਕ ਗੰਭੀਰ ਖਤਰਾ ਪੈਦਾ ਕਰਦੀਆਂ ਹਨ ਜਿਸ ਨਾਲ ਜਿਲ੍ਹਾ ਰੂਪਨਗਰ ਵਿੱਚ ਸੁਰੱਖਿਆ ਉਲੰਘਣਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜਿਲ੍ਹਾ ਰੂਪਨਗਰ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਰੂਪਨਗਰ ਵਿੱਚ ‘ਨੋ ਡਰੇਨ ਜੈਨ’ ਘੋਸ਼ਿਤ ਕੀਤਾ ਜਾਣਾ ਜਰੂਰੀ ਹੈ।

ਇਹ ਹੁਕਮ 09 ਮਈ 2025 ਤੋਂ 10 ਜੂਨ 2025 ਤੱਕ ਲਾਗੂ ਰਹੇਗਾ ਅਤੇ ਇਨ੍ਹਾਂ ਹੁਕਮਾਂ ਦੀ ਉਲਘੰਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀਆਂ ਨੂੰ ਡਰੋਨ ਦੀ ਪ੍ਰਮਿਸ਼ਨ ਲੋੜੀਦੀ ਹੋਵੇ ਤਾਂ ਉਹ ਪੁਲਿਸ ਵਿਭਾਗ ਨਾਲ ਚਾਰਾਜੋਈ ਕਰ ਸਕਦਾ ਹੈ।