Close

Additional District Magistrate imposes complete ban on gathering within 100 meters of Class 8th and 10th examination centers

Publish Date : 02/01/2026
Additional District Magistrate imposes complete ban on gathering within 100 meters of Class 8th and 10th examination centers

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅੱਠਵੀਂ ਤੇ ਦਸਵੀਂ ਸ਼੍ਰੇਣੀ ਦੇ ਪ੍ਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਲਗਾਈ

ਰੂਪਨਗਰ, 02 ਜਨਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਅੱਠਵੀਂ ਅਤੇ ਦਸਵੀਂ ਦੀਆਂ ਸਲਾਨਾ ਪ੍ਰੀਖਿਆਵਾਂ 2025 ਦੇ ਸੁਚੱਜੇ ਸੰਚਾਲਣ ਲਈ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਗਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰਹੇ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ਼੍ਰੀ ਅਵਿਕੇਸ਼ ਗੁਪਤਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਡਾਇਰੈਕਟਰ, ਐੱਸ.ਸੀ.ਈ.ਆਰ.ਟੀ ਪੰਜਾਬ ਵੱਲੋਂ ਐਨਐਮਐਮਐਸ ਐਂਡ ਪੀਐੱਸਟੀਐੱਸਈ (ਅੱਠਵੀ) ਅਤੇ ਪੀਐੱਸਟੀਐੱਸਈ (ਦਸਵੀ) ਪ੍ਰੀਖਿਆਵਾ ਸਾਲ 2025 ਦੀ ਪ੍ਰੀਖਿਆ ਮਿਤੀ 04 ਜਨਵਰੀ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 01 ਵਜੇ ਤੱਕ (03 ਘੰਟੇ) ਬੋਰਡ ਵੱਲੋਂ ਸਥਾਪਿਤ ਕੀਤੇ ਗਏ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾਈ ਹੈ।

ਸ਼੍ਰੀ ਅਵਿਕੇਸ਼ ਗੁਪਤਾ ਨੇ ਕਿਹਾ ਕਿ ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ ਜਿਨ੍ਹਾਂ ਦੀ ਪਰੀਖਿਆ ਸੈਂਟਰ ਇਨ੍ਹਾ ਸਕੂਲਾ ਵਿੱਚ ਬਣਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਅੱਠਵੀਂ ਦੀਆਂ ਪ੍ਰੀਖਿਆਵਾਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ, ਸਕੂਲ ਆਫ ਐਮੀਂਨੇਸ ਕੀਰਤਪੁਰ ਸਾਹਿਬ, ਸਕੂਲ ਆਫ ਐਮੀਂਨੇਸ ਸ੍ਰੀ ਚਮਕੌਰ ਸਾਹਿਬ, ਐਸਡੀ ਹਾਈ ਸਕੂਲ ਭਲਵਾਲ ਸ੍ਰੀ ਚਮਕੌਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੰਗਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਪ੍ਰੀਖਿਆਂ ਕੇਂਦਰ ਬਣਾਏ ਗਏ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਦਸਵੀਂ ਦੀਆਂ ਪ੍ਰੀਖਿਆਵਾਂ ਲਈ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਹਾਈ ਸਕੂਲ ਮਟੋਰ, ਬੀਐਸਜੇਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ, ਸਕੂਲ ਆਫ ਐਮੀਂਨੇਸ ਨੰਗਲ, ਸਕੂਲ ਆਫ ਐਮੀਂਨੇਸ ਰੂਪਨਗਰ ਅਤੇ ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਪ੍ਰੀਖਿਆਂ ਕੇਂਦਰ ਬਣਾਏ ਗਏ ਹਨ।