Close

Adequate arrangements will be made to facilitate the Sangat during Safar-e-Shahadat: Deputy Commissioner

Publish Date : 19/12/2022
Adequate arrangements will be made to facilitate the Sangat during Safar-e-Shahadat: Deputy Commissioner

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਸਫ਼ਰ-ਏ-ਸ਼ਹਾਦਤ ਦੌਰਾਨ ਸੰਗਤ ਦੀ ਸਹੂਲਤ ਲਈ ਕੀਤੇ ਜਾਣਗੇ ਪੁਖਤਾ ਪ੍ਰਬੰਧ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ

ਰੂਪਨਗਰ, 19 ਦਸੰਬਰ:

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਫ਼ਤਹਿਗੜ੍ਹ ਸਾਹਿਬ ਜਾਣ ਵਾਲੇ ਸਫ਼ਰ-ਏ-ਸ਼ਹਾਦਤ ਸਬੰਧੀ ਮੀਟਿੰਗ ਕੀਤੀ ਤੇ ਨਿਰਦੇਸ਼ ਦਿੱਤੇ ਕਿ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਗਿਆ ਕਿ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ, ਸੜਕਾਂ ਸਬੰਧੀ ਦਿੱਕਤਾਂ ਦੂਰ ਕੀਤੀਆਂ ਜਾਣ, ਪਾਣੀ ਸਬੰਧੀ ਦਿੱਕਤਾਂ ਨਾ ਆਉਣ ਦਿੱਤੀਆਂ ਜਾਣ, ਲਾਈਟਾਂ ਤੇ ਸੀਵਰੇਜ ਸਬੰਧੀ ਦਿੱਕਤਾਂ ਨਾ ਆਉਣ ਦਿੱਤੀ ਜਾਵੇ ਅਤੇ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ, ਐਸਡੀਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ, ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ, ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ, ਤਹਿਸੀਲਦਾਰ ਮੋਰਿੰਡਾ ਸ. ਗੁਰਮੰਦਰ ਸਿੰਘ, ਬੀਡੀਪੀਓ ਮੋਰਿੰਡਾ ਸ਼੍ਰੀਮਤੀ ਹਰਿੰਦਰ ਕੌਰ, ਬੀਡੀਪੀਓ ਸ਼੍ਰੀ ਚਮਕੌਰ ਸਾਹਿਬ ਸ. ਹਰਕੀਤ ਸਿੰਘ, ਬੀਡੀਪੀਓ ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਇਸ਼ਾਨ ਚੌਧਰੀ, ਕਾਰਜ ਸਾਧਕ ਅਫਸਰ ਰੂਪਨਗਰ ਸ. ਅਮਨਦੀਪ ਸਿੰਘ, ਐਕਸੀਅਨ ਟੂਰਜ਼ਿਮ ਸ. ਭੁਪਿੰਦਰ ਸਿੰਘ ਚਾਨਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।