Close

Adequate diet important for pregnant women, lactating mothers and young children: Deputy Commissioner

Publish Date : 29/09/2023
Adequate diet important for pregnant women, lactating mothers and young children: Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਗਰਭਵਤੀ ਔਰਤਾਂ, ਦੁੱਧ ਪਿਲਾਉਂਦੀਆਂ ਮਾਵਾਂ ਤੇ ਛੋਟੀਆਂ ਬੱਚੀਆਂ ਲਈ ਉਚਿੱਤ ਖੁਰਾਕ ਮਹੱਤਵਪੂਰਨ: ਡਿਪਟੀ ਕਮਿਸ਼ਨਰ

ਰੂਪਨਗਰ, 29 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਭਰ ਵਿੱਚ 1 ਸਤੰਬਰ ਤੋਂ 30 ਸਤੰਬਰ 2003 ਤੱਕ ਸੂਬੇ ਭਰ ਵਿੱਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸਾ ਅਤੇ ਐਸ.ਡੀ.ਐਮ ਸ. ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਪੋਸਣ ਮਾਹ ਦੇ ਸਮਾਪਤੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਆਂਗਣਵਾੜੀ ਸੈਂਟਰਾਂ ਦੇ ਬੱਚਿਆ ਨੇ ਭਾਗ ਲਿਆ ਅਤੇ ਗਰੋਥ ਮੋਨੀਟਿਰਿੰਗ ਵਿੰਗ ਸਬੰਧੀ ਬੱਚਿਆ ਦਾ ਭਾਰ ਅਤੇ ਲੰਬਾਈ ਮਾਪੀ ਗਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਉਮਰ ਦੇ ਹਿਸਾਬ ਨਾਲ ਆਪਣੀ ਖੁਰਾਕ ਵਿੱਚ ਢੁਕਵੀਂ ਮਾਤਰਾ ਵਿੱਚ ਪ੍ਰੋਟੀਨ, ਕਾਰਬੋਹਾਈਡਰੇਟਸ, ਵੈਟਸ, ਵਿਟਾਮਿਨ ਅਤੇ ਖਣਿਜ ਪਦਾਰਥ ਸ਼ਾਮਿਲ ਕਰਨੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਬੇਸ਼ੱਕ ਹਰ ਵਰਗ ਦੇ ਵਿਅਕਤੀਆਂ ਲਈ ਸੰਤੁਲਿਤ ਖੁਰਾਕ ਜ਼ਰੂਰੀ ਹੈ ਪ੍ਰੰਤੂ ਗਰਭਵਤੀ ਔਰਤਾਂ, ਦੁੱਧ ਪਿਲਾਉਂਦੀਆਂ ਮਾਵਾਂ, ਛੋਟੀਆਂ ਬੱਚੀਆਂ ਅਤੇ ਕਿਸ਼ੋਰ ਅਵਸਥਾ ਵਾਲੇ ਲੜਕੇ-ਲੜਕੀਆਂ ਲਈ ਉਚਿੱਤ ਖੁਰਾਕ ਮਹੱਤਵਪੂਰਨ ਹੈ।

ਇਸ ਪੋਸ਼ਣ ਮਾਹ ਦੀ ਸਮਾਪਤੀ ਸਮਾਗਮ ਵਿੱਚ ਡਾਕਟਰਾਂ ਦੁਆਰਾ ਅਨੀਮੀਆ ਦਾ ਕੈਂਪ ਵੀ ਲਗਾਇਆ ਗਿਆ। ਜਿਸ ਵਿੱਚ ਬੱਚਿਆਂ ਦੇ ਖੂਨ ਦੀ ਜਾਂਚ ਕੀਤੀ ਗਈ। ਇਸ ਤੋਂ ਉਪਰੰਤ ਆਂਗਣਵਾੜੀ ਵਰਕਰਾ ਅਤੇ ਹੈਲਪਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਗਵਾਨੀ ਵਿਭਾਗ ਵੱਲੋਂ ਆਪਣੀ ਪ੍ਰਦਰਸ਼ਨੀ ਵੀ ਲਗਾਈ ਗਈ।

ਪੋਸਟ ਮਾਹ ਦੇ ਸਮਾਪਤੀ ਸਮਾਗਮ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਿਖਿਲ ਅਰੋੜਾ, ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਸਮੂਹ ਸੁਪਰਵਾਈਜ਼ਰ ਜ਼ਿਲ੍ਹਾ ਰੂਪਨਗਰ, ਜ਼ਿਲ੍ਹਾ ਕੋਆਰਡੀਨੇਟਰ ਪੋਸ਼ਣ ਅਭਿਆਣ ਰਾਹੁਲ ਗੇਮ, ਸਮੂਹ ਬਲਾਕ ਕੋਆਰਡੀਨੇਟਰ ਮੌਜੂਦ ਸਨ ।