Close

All ongoing projects under government schemes should be completed within the stipulated time and as per quality standards – Shri Aditya Dechalwal

Publish Date : 18/02/2026
All ongoing projects under government schemes should be completed within the stipulated time and as per quality standards - Shri Aditya Dechalwal

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ – ਸ਼੍ਰੀ ਅਦਿੱਤਿਆ ਡੇਚਲਵਾਲ

ਡਿਪਟੀ ਕਮਿਸ਼ਨਰ ਰੂਪਨਗਰ ਨੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਸ੍ਰੀ ਚਮਕੌਰ ਸਾਹਿਬ,18 ਫਰਵਰੀ: ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਮੀਨੀ ਪੱਧਰ ਉੱਤੇ ਕਰਨ ਅਤੇ ਬਲਾਕ ਪੱਧਰ ਉੱਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਯੋਜਨਾਵਾਂ ਅਧੀਨ ਚੱਲ ਰਹੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੱਥੇ ਵੀ ਰੁਕਾਵਟਾਂ ਆ ਰਹੀਆਂ ਹਨ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਉਨ੍ਹਾਂ ਵਿਸ਼ੇਸ਼ ਤੌਰ ‘ਤੇ ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸਹੂਲਤ, ਸਫਾਈ ਪ੍ਰਬੰਧ ਅਤੇ ਪੇਂਡੂ ਢਾਂਚਾਗਤ ਵਿਕਾਸ ਨਾਲ ਸੰਬੰਧਤ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ ਮਿਲਣਾ ਯਕੀਨੀ ਬਣਾਇਆ ਜਾਵੇ ਅਤੇ ਜਨਤਕ ਭਲਾਈ ਵਾਲੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਈ ਜਾਵੇ।

ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਵਿਕਾਸ ਕਾਰਜਾਂ ਨੂੰ ਅਮਲ ਵਿੱਚ ਲਿਆਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਕੇ ਪਿੰਡਾਂ ਅਤੇ ਸ਼ਹਿਰਾਂ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਵਿਕਸਿਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਉਪਰੰਤ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਮੌਕਾ ਦੇਖਿਆ ਗਿਆ ਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਅਵਿਕੇਸ਼ ਗੁਪਤਾ, ਸਬ ਡਵੀਜ਼ਨਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਡੀਐਸਪੀ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ ਰਮਨ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।