Close

Along with the purchase of wheat, the lifting work also continued on a war footing-Deputy Commissioner

Publish Date : 03/05/2023
Along with the purchase of wheat, the lifting work also continued on a war footing-Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਕਣਕ ਦੀ ਖਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ-ਡਿਪਟੀ ਕਮਿਸ਼ਨਰ

ਹੁਣ ਤੱਕ 1 ਲੱਖ 55 ਹਜ਼ਾਰ 891 ਮੀਟਰਕ ਟਨ ਕਣਕ ਦੀ ਖਰੀਦ ਜਿਸ ‘ਚੋਂ 1 ਲੱਖ 2 ਹਜ਼ਾਰ 820 ਮੀਟਰਕ ਟਨ ਹੋ ਚੁੱਕੀ ਲਿਫਟਿੰਗ

ਰੂਪਨਗਰ, 3 ਮਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਨਾਲ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ ਹੈ ਜਿਸ ਅਧੀਨ ਮੰਡੀਆਂ ’ਚ ਹੁਣ ਤੱਕ 1 ਲੱਖ 55 ਹਜ਼ਾਰ 891 ਮੀਟਰਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਹੈ ਜਿਸ ਵਿਚੋਂ 1 ਲੱਖ 2 ਹਜ਼ਾਰ 820 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਜੋਂ ਕਿਸਾਨਾਂ ਨੂੰ ਕੁੱਲ 310 ਕਰੋੜ 31 ਲੱਖ ਰੁਪਏ ਅਦਾ ਕਰਨੇ ਬਣਦੇ ਸਨ, ਜਿਸ ਵਿੱਚੋਂ 305 ਕਰੋੜ 51 ਲੱਖ ਰੁਪਏ ਦੀ ਅਦਾਇਗੀ ਕਿਸਾਨਾ ਨੂੰ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 44 ਹਜ਼ਾਰ 746 ਮੀਟਰਕ ਟਨ, ਮਾਰਕਫੈੱਡ ਵੱਲੋਂ 36 ਹਜ਼ਾਰ 450 ਮੀਟਰਕ ਟਨ, ਪਨਸਪ ਵੱਲੋਂ 33 ਹਜ਼ਾਰ 281 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 22 ਹਜ਼ਾਰ 804 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 11 ਹਜ਼ਾਰ 314 ਮੀਟਰਕ ਟਨ ਅਤੇ ਵਪਾਰੀ ਵਰਗ ਵੱਲੋਂ 7 ਹਜ਼ਾਰ 296 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋਂ ਲਗਾਤਾਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ ਤਾਂ ਜੋ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮੰਡੀਆਂ ਵਿਚ ਕਣਕ ਦੀ ਫਸਲ ਦਾ ਦਾਣਾ ਦਾਣਾ ਬਿਨਾ ਦੇਰੀ ਖਰੀਦਿਆ ਜਾਵੇਗਾ ਅਤੇ ਸਮੇ ਸਿਰ ਅਦਾਇਗੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੁਪਰਬੇਦੀ ਵਿਖੇ ਭਾਰੀ ਵਰਖਾ ਕਾਰਣ ਮੰਡੀ ਵਿਚ ਪਾਣੀ ਖੜ ਗਿਆ ਸੀ ਪਰ ਕਣਕ ਦਾ ਸਟਾਕ ਤਰਪਾਲਾਂ ਨਾਲ ਢਕੇ ਹੋਣ ਕਾਰਣ ਸੁੱਰਖਿਅਤ ਰਿਹਾ। ਉਨ੍ਹਾਂ ਕਿਹਾ ਕਿ ਪਾਣੀ ਖੜਾ ਹੋਣ ਦਾ ਪਤਾ ਲੱਗਣ ਉੱਤੇ ਉਨ੍ਹਾਂ ਵਲੋਂ ਤੁਰੰਤ ਜਿਲਾ ਮੰਡੀ ਅਫ਼ਸਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਜਿਸ ਉਪਰੰਤ ਅਨਾਜ ਮੰਡੀ ਵਿੱਚੋਂ ਪਾਣੀ ਖੜ੍ਹਨ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ।