Close

An awareness seminar was conducted in the drug addiction center for the deadly effects of drugs and its prevention

Publish Date : 20/07/2024
An awareness seminar was conducted in the drug addiction center for the deadly effects of drugs and its prevention

ਨਸ਼ਾ ਮੁਕਤੀ ਕੇਂਦਰ ਵਿੱਚ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਅਤੇ ਇਸਦੇ ਬਚਾਅ ਦੇ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਕੋਈ ਵੀ ਨਸ਼ਿਆਂ ਤੋਂ ਪੀੜ੍ਹਤ ਵਿਅਕਤੀ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਹੋ ਕੇ ਆਪਣਾ ਇਲਾਜ਼ ਕਰਵਾ ਸਕਦਾ ਹੈ: ਡਾ: ਗਿੱਲ

ਰੂਪਨਗਰ, 20 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਮਨੁ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਰੂਪਨਗਰ ਵਿਖੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਅਤੇ ਇਸਦੇ ਬਚਾਅ ਦੇ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਰੋਜਾਨਾ ਆਪਣਾ ਚੈਕਅੱਪ ਕਰਵਾਉਣ ਆਏ ਮਰੀਜ਼ਾਂ ਅਤੇ ਮਾਨਸਿਕ ਰੋਗਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਨੇ ਸਮੂਲੀਅਤ ਕੀਤੀ।

ਇਸ ਮੌਕੇ ਜਾਣਕਾਰੀ ਦਿੰਦਿਆ ਮਨੋਰੋਗਾਂ ਦੇ ਮਾਹਰ ਡਾ: ਕੰਵਰਬੀਰ ਸਿੰਘ ਗਿੱਲ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਦਲਦਲ ਵਿੱਚ ਫਸਦੀ ਜਾ ਰਹੀ ਹੈ। ਸਭ ਤੋਂ ਪਹਿਲਾਂ ਨੌਜਵਾਨ ਸ਼ੌਂਕ ਵੱਜੋਂ ਨਸ਼ੇ ਦੀ ਵਰਤੋਂ ਕਰਦੇ ਹਨ ਤੇ ਫਿਰ ਇਹ ਸ਼ੌਂਕ ਆਦਤ ਦੇ ਰੂਪ ਵਿੱਚ ਬਦਲ ਜਾਂਦਾ ਹੈ। ਜਿਸ ਕਰਕੇ ਨੌਜਵਾਨ ਨਸ਼ਿਆਂ ਦੀ ਚਪੇਟ ਵਿੱਚ ਆ ਕੇ ਆਪਣਾ ਸ਼ਰੀਰਕ ਨੁਕਸਾਨ ਦੇ ਨਾਲ ਨਾਲ ਆਰਥਿਕ ਤੌਰ ਤੇ ਵੀ ਕਮਜ਼ੋਰ ਹੁੰਦੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾਂ ਕਰਨ ਦਾ ਆਦੀ ਜੇਕਰ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਹੋ ਕੇ ਨਸ਼ਾ ਛੱਡ ਸਕਦਾ ਹੈ। ਇਸ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਮਰੀਜ਼ਾਂ ਨੂੰ ਨਸ਼ਾ ਛੱਡਣ ਦੇ ਨਾਲ ਨਾਲ ਕਾਊਸਲੰਿਗ ਅਤੇ ਜਾਗਰੂਕਤਾ ਸੈਮੀਨਾਰਾਂ ਦੇ ਰਾਹੀ ਨਵੀਂ ਜਿੰਦਗੀ ਜਿਊਣ ਦਾ ਮੌਕਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਮਰੀਜ਼ ਮਾਨਸਿਕ ਰੋਗਾਂ ਦਾ ਸ਼ਿਕਾਰ ਹੈ ਤਾਂ ਉਹ ਰੋਜਾਨਾਂ ਓਪੀਡੀ ਦੇ ਰਾਹੀ ਆਪਣਾ ਚੈਕਅੱਪ ਕਰਵਾ ਕੇ ਇਸ ਰੋਗ ਤੋਂ ਸ਼ੁਰੂਆਤੀ ਦੌਰ ਵਿੱਚ ਹੀ ਆਪਣਾ ਇਲਾਜ਼ ਕਰਵਾ ਸਕਦਾ ਹੈ।
ਕਾਊਂਸਲਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਮਰੀਜ਼ਾਂ ਨੂੰ ਵੱਖ ਵੱਖ ਗਤੀਵਿਧੀਆਂ ਦੇ ਸ਼ੈਂਸ਼ਨ, ਅਧਿਆਤਮਕ ਕਾਊਸਲੰਿਗ, ਪੇਂਟਿੰਗ ਅਤੇ ਡਰਾਇੰਗ ਕਰਵਾ ਕੇ ਉਨ੍ਹਾਂ ਦਾ ਧਿਆਨ ਨਸ਼ਿਆਂ ਵਾਲੇ ਪਾਸੇ ਤੋਂ ਮੋੜ ਕੇ ਚੰਗੇ ਕੰਮਾਂ ਵੱਲ ਲਗਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਹੋ ਕੇ ਕੋਈ ਵੀ ਨਸ਼ਿਆਂ ਤੋਂ ਪੀੜ੍ਹਤ ਵਿਅਕਤੀ ਆਪਣੀ ਜਿੰਦਗੀ ਬਦਲ ਸਕਦਾ ਹੈ।

ਇਸ ਤੋਂ ਇਲਾਵਾ ਕਾਊਸਲਿੰਗ ਸ਼ੈਸ਼ਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਰੋਜਾਨਾ ਲਗਾਏ ਜਾਂਦੇ ਹਨ। ਇਸ ਕੇਂਦਰ ਵਿੱਚ ਰੋਜਾਨਾਂ ਓਪੀਡੀ ਦੇ ਰਾਹੀ ਮਾਨਸਿਕ ਰੋਗਾਂ ਤੋਂ ਪੀੜ੍ਹਤ ਵਿਅਕਤੀਆਂ ਦਾ ਵੀ ਚੈਕਅੱਪ ਕਰਕੇ ਉਨ੍ਹਾਂ ਦਾ ਵੀ ਇਲਾਜ਼ ਕੀਤਾ ਜਾਂਦਾ ਹੈ।
ਇਸ ਮੌਕੇ ਰਾਜ ਰਾਣੀ ਜ਼ਿਲ੍ਹਾ ਮਾਸ ਮੀਡੀਆ ਅਫਸਰ, ਰਿਤੂ ਅਤੇ ਸਰਬਜੀਤ ਸਿੰਘ ਦੋਵੇਂ ਡਿਪਟੀ ਮਾਸ ਮੀਡੀਆ ਅਫਸਰ ਵੱਲੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਨੂੰ ਦਰਸਾਉਂਦੇ ਪੋਸਟਰ ਅਤੇ ਬੈਨਰਾਂ ਦੇ ਰਾਹੀ ਜਾਗਰੂਕ ਕੀਤਾ ਗਿਆ।

ਫੋਟੋ ਕੈਪਸ਼ਨ: ਜ਼ਿਲ੍ਹਾ ਨਸ਼ਾ ਮੁਕਤੀ ਕੇਂਦਰ ਰੂਪਨਗਰ ਵਿਖੇ ਡਾ: ਮਨੋਰੋਗਾਂ ਦੇ ਮਾਹਰ ਡਾ: ਕੰਵਰਬੀਰ ਸਿੰਘ ਗਿੱਲ ਜਾਣਕਾਰੀ ਦਿੰਦੇ ਹੋਏ।