Close

An important review meeting regarding the supply and availability of petrol, diesel and domestic gas cylinders in the district was held today under the leadership of SDM Mr. Chetan Bangar.

Publish Date : 11/03/2026
Registration camps for the Chief Minister's Health Insurance Scheme will be organized from today at Baldev Nagar, Rauni Kalan, Mankheri and Namdev Bhawan.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਮੀਟਿੰਗ

ਮੋਰਿੰਡਾ, 11 ਮਾਰਚ: ਐੱਸ ਡੀ ਐੱਮ ਸ੍ਰੀ ਚੇਤਨ ਬੰਗੜ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਅਤੇ ਉਪਲਬਧਤਾ ਸੰਬੰਧੀ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਫੂਡ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ, ਤੇਲ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ ਅਤੇ ਸਪਲਾਈ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਇਹਨਾਂ ਜ਼ਰੂਰੀ ਵਸਤੂਆਂ ਦੀ ਸਪਲਾਈ ਸੁਚਾਰੂ ਢੰਗ ਨਾਲ ਬਣਾਈ ਜਾਵੇ ਅਤੇ ਕਿਸੇ ਵੀ ਕਿਸਮ ਦੀ ਕਾਲਾਬਾਜ਼ਾਰੀ ਜਾਂ ਗ਼ੈਰਕਾਨੂੰਨੀ ਸਟੋਰੇਜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਬੰਧੀ ਸੁਚੇਤ ਕੀਤਾ ਜਾਵੇ ਕਿ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਰ ਸਿਲੰਡਰ ਦੀ ਜ਼ਿਲ੍ਹੇ ਵਿੱਚ ਕੋਈ ਕਮੀ ਨਹੀਂ ਹੈ ਤੇ ਇਸ ਸਬੰਧੀ ਕੋਈ ਅਫਵਾਹ ਨਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤੂਆਂ ਦੀ ਸਪਲਾਈ ਅਤੇ ਵੰਡ ਉੱਤੇ ਨਿਗਰਾਨੀ ਰੱਖਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਐੱਸ ਡੀ ਐੱਮ ਨੇ ਪੈਟਰੋਲ ਪੰਪ ਅਤੇ ਗੈਸ ਏਜੰਸੀ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਖਪਤਕਾਰਾਂ ਨੂੰ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰ ਸਮੇਂ ਸਿਰ ਅਤੇ ਪੂਰੀ ਮਾਤਰਾ ਵਿੱਚ ਉਪਲਬਧ ਕਰਵਾਉਣ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਗੈਸ ਸਿਲੰਡਰ ਅਤੇ ਪੈਟਰੋਲ ਡੀਜ਼ਲ ਦੀ ਕੋਈ ਕਮੀ ਨਹੀਂ ਹੈ ਜੇਕਰ ਕੋਈ ਇਸ ਬਾਰੇ ਅਫਵਾਹ ਫੈਲਾਉਂਦਾ ਦੇਖਿਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੇ ਅੰਤ ਵਿੱਚ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ’ਤੇ ਲਗਾਤਾਰ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।