Annual Gurmat event organized at Government College Ropar

ਸਰਕਾਰੀ ਕਾਲਜ ਰੋਪੜ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ
ਰੂਪਨਗਰ, 15 ਫ਼ਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਬਾਣੀ ਦਾ ਕੀਰਤਨ ਕੀਤਾ ਗਿਆ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਸਮੂਹ ਸੰਗਤਾਂ ਨੂੰ ਜੀ ਆਇਆ ਕਿਹਾ ਅਤੇ ਆਪਣੇ ਧਾਰਮਿਕ ਅਕੀਦੇ ਵਿੱਚ ਰਹਿੰਦਿਆਂ ਸੁਚੱਜਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਪ੍ਰੋ. ਹਰਜੀਤ ਸਿੰਘ, ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਬਲਜਿੰਦਰ ਕੌਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਦੇ ਕਨਵੀਨਰ ਪ੍ਰੋ. ਉਪਦੇਸ਼ਦੀਪ ਕੌਰ ਨੇ ਗੁਰਮਤਿ ਸਮਾਗਮ ਦੀ ਅਗਵਾਈ ਕੀਤੀ।
ਗੁਰਮਤਿ ਸਮਾਗਮ ਵਿੱਚ ਉਚੇਚੇ ਤੌਰ ਤੇ ਸੰਤ ਬਾਬਾ ਅਵਤਾਰ ਸਿੰਘ ਜੀ, ਗੁਰਦੁਆਰਾ ਹੈੱਡ ਦਰਬਾਰ, ਕੋਟ ਪੁਰਾਣ, ਟਿੱਬੀ ਸਾਹਿਬ, ਹਾਜ਼ਰ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਸੇਧ ਲੈ ਕੇ ਸੁਚੱਜਾ ਜੀਵਣ ਜਿਉਣ ਦੀ ਪ੍ਰੇਰਨਾ ਦਿੱਤੀ। ਪਾਠੀ ਸਿੰਘ ਸਤਨਾਮ ਸਿੰਘ ਨੇ ਸੰਗਤਾਂ ਨੂੰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਜਾਪ ਕਰਵਾਇਆ ਅਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਹੋਣ ਦੇ ਨਾਤੇ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਗੁਰਮਤਿ ਸਿੱਖਿਆ ਅਨੁਸਾਰ ਕਦਰਾਂ-ਕੀਮਤਾਂ ਤੇ ਪਹਿਰਾ ਦੇਣ ਦੀ ਪ੍ਰੇਰਨਾ ਦਿੱਤੀ। ਭਾਈ ਕਰਮਜੀਤ ਸਿੰਘ ਦੇ ਕੀਰਤਨੀ ਜੱਥੇ ਨੇ ਰਸਭਿਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜੋਨਲ ਪ੍ਰਧਾਨ ਬਿਕਰਮਜੀਤ ਸਿੰਘ, ਅਮਨਦੀਪ ਸਿੰਘ, ਗੁਰਸੰਤ ਸਿੰਘ, ਸੁਰਿੰਦਰਪਾਲ ਸਿੰਘ ਅਤੇ ਜਗਤਾਰ ਸਿੰਘ ਨੇ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਦੀ ਸੇਵਾ ਨਿਭਾਈ ਅਤੇ ਜੋੜਿਆਂ ਦੀ ਸੇਵਾ ਭਾਈ ਮੰਝ ਸੇਵਾ ਦਲ ਰੋਪੜ ਦੇ ਸ. ਨਿਰਮਲ ਸਿੰਘ ਦੀ ਟੀਮ ਵੱਲੋਂ ਨਿਭਾਈ ਗਈ। ਕਾਲਜ ਪ੍ਰਬੰਧਕਾਂ ਵੱਲੋਂ ਸੰਤ ਬਾਬਾ ਅਵਤਾਰ ਸਿੰਘ ਜੀ ਅਤੇ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਸਾਬਕਾ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਗਣਿਤ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਪ੍ਰਤਿਭਾ ਸੈਣੀ, ਡੀ.ਪੀ.ਆਰ.ਓ. ਰੂਪਨਗਰ ਸ਼੍ਰੀ ਕਰਨ ਮਹਿਤਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ, ਪ੍ਰਿੰਸੀਪਲ ਸੁਰਿੰਦਰ ਸਿੰਘ, ਲੈਕਚਰਾਰ ਅਬਦੁਲ ਰਸ਼ੀਦ ਹਾਂਡਾ, ਸ. ਜੋਗਿੰਦਰ ਸਿੰਘ, ਸਤਪਾਲ ਸ਼ਰਮਾ, ਜੇ.ਏ. ਰਿਟਾ., ਕਿਰਨਪ੍ਰੀਤ ਕੌਰ ਗਿੱਲ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ – ਪਿਤਾ, ਸ਼ਹਿਰ ਦੇ ਪਤਵੰਤੇ ਸੱਜਣ, ਕਾਲਜ ਦਾ ਟੀਚਿੰਗ/ ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।