Applications can be made till December 15 for the 16th course of Maharaja Ranjit Singh Armed Forces Preparatory Institute.
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 16ਵੇਂ ਕੋਰਸ ਲਈ 15 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ
ਰੂਪਨਗਰ, 14 ਅਕਤੂਬਰ: ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ ਪ੍ਰੈਪਰੇਟਰੀ ਇੰਸਟੀਚਿਵੂਟ (ਐਮ.ਆਰ.ਐਸ.ਏ.ਐਫ.ਪੀ.ਆਈ) ਮੋਹਾਲੀ ਵਿੱਚ ਐਨ.ਡੀ.ਏ ਦੀਆਂ ਪ੍ਰੀਖਿਆਵਾ ਦੀ ਤਿਆਰੀ ਕਰਵਾਈ ਜਾਂਦੀ ਹੈ। ਇਸ ਸੰਸਥਾ ਵਿੱਚ 16ਵੇਂ ਕੋਰਸ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ ਪੋਰਟਲ ਤੇ ਜਾ ਕੇ 15 ਅਕਤੂਬਰ 2025 ਤੋਂ ਲੈ ਕੇ 15 ਦਸੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਸ ਸੰਬਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੋਰਸ ਲਈ ਦਾਖਲਾ ਇਮਤਿਹਾਨ 04 ਜਨਵਰੀ 2026 ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਐਨ.ਡੀ.ਏ ਵਿੱਚ ਜਾਣ ਦੇ ਚਾਹਵਾਨ ਦਸਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ ਗਿਆਰਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ ਗਿਆਰਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ ਤੇ ਉਪਲੱਬਧ ਹਨ।
ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 278 (62.5 ਫ਼ੀਸਦੀ) ਕੈਡਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਤੇ 179 ਕੈਡਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ।ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਪ੍ਰੈਪਰੇਟਰੀ ਇੰਸਟੀਚਿਊਟ ਦੇ ਨਤੀਜੇ ਪੂਰੇ ਦੇਸ਼ ਵਿੱਚ ਸਭ ਤੋਂ ਸ਼ਾਨਦਾਰ ਰਹੇ ਹਨ ਤੇ ਸੰਸਥਾ ਦੇ ਕੈਡਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂਅ ਉੱਚਾ ਕੀਤਾ ਹੈ।
ਉਨ੍ਹਾਂ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮ.ਆਰ.ਐਸ.ਏ.ਐਫ.ਪੀ.ਆਈ ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਸ ਸੰਬਧੀ ਵਧੇਰੇ ਜਾਣਕਾਰੀ ਲਈ (www.mrsafpi.punjab.gov.in) ਤੇ ਵਿਜ਼ਿਟ ਕੀਤਾ ਜਾ ਸਕਦਾ ਹੈ।