Applications for admission to class 6 in Jawahar Navodaya Vidyalaya Sandhu can be made till July 29 – Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ‘ਚ ਛੇਵੀਂ ਜਮਾਤ ਦੇ ਦਾਖ਼ਲੇ ਲਈ 29 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ – ਡਿਪਟੀ ਕਮਿਸ਼ਨਰ
ਰੂਪਨਗਰ, 15 ਜੁਲਾਈ: ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਇਸ ਦੇ ਲਈ 29 ਜੁਲਾਈ 2025 ਤੱਕ ਅਪਲਾਈ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਉਮੀਦਵਾਰ ਦੀ ਜਨਮ ਮਿਤੀ 01 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ ਹੈ ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਲਈ ਜਰੂਰੀ ਹੈ ਕਿ ਉਹ ਰੋਪੜ ਜ਼ਿਲ੍ਹੇ ਦਾ ਸਥਾਈ ਵਸਨੀਕ ਹੋਵੇ ਅਤੇ ਉਸਨੇ ਤੀਜੀ ਤੇ ਚੌਥੀ ਜਮਾਤ ਕਮ੍ਰਵਾਰ 2023 -24 ਅਤੇ 2024-25 ਵਿਚ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2025-26 ਦੌਰਾਨ ਪ੍ਰੀਖਿਆਰਥੀ ਰੋਪੜ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ ਪੰਜਵੀਂ ਵਿੱਚ ਪੜ੍ਹਦਾ ਹੋਵੇ।
ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਹੋਵੇਗੀ। ਛੇਵੀਂ ਜਮਾਤ ਲਈ ਦਾਖਲਾ ਫਾਰਮ ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ www.navodaya.gov.in ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ ਜਾਂ https://cbseitms.rcil.gov.in/nvs/Index/Registration ਤੇ ਜਾ ਕੇ ਵੀ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।