Close

Apply for Prime Minister Internship Scheme till March 12 at pminternship.mca.gov.in – District Employment Officer

Publish Date : 24/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ 12 ਮਾਰਚ ਤੱਕ pminternship.mca.gov.in ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਇੱਕ ਸਾਲ ਦੀ ਟ੍ਰੇਨਿੰਗ ਦੇ ਦੌਰਾਨ ਉਮੀਦਵਾਰਾਂ ਨੂੰ 5000/- ਪ੍ਰਤੀ ਮਹੀਨਾ ਦਿੱਤਾ ਜਾਵੇਗਾ ਭੱਤਾ

ਰੂਪਨਗਰ, 24 ਫਰਵਰੀ: ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਲੈਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਵਿਸਥਾਰ ਨਾਲ ਦੱਸਦੇ ਹੋਏ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਨੌਜਵਾਨਾਂ ਲਈ ਬਹੁਤ ਲਾਹੇਵੰਦ ਹੈ।ਇੱਕ ਸਾਲ ਦੀ ਟ੍ਰੇਨਿੰਗ ਦੇ ਦੌਰਾਨ ਉਮੀਦਵਾਰਾਂ ਨੂੰ 5000/- ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੁੱਲ 129 ਇੰਟਰਨਸ਼ਿਪ ਦੇ ਮੌਕੇ ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮਟਡ ਅਤੇ ਜੂਬੀਲੈਂਟ ਫੂਡਵਰਕਸ ਲਿਮਟਿਡ ਵਿੱਚ ਉਪਲੱਬਧ ਹਨ।

ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ 21 ਤੋਂ 24 ਸਾਲ ਦੇ ਉਮੀਦਵਾਰ ਲੈ ਸਕਦੇ ਹਨ। ਇਸ ਦੇ ਲਈ ਉਮੀਦਵਾਰ ਫੁੱਲ ਟਾਈਮ ਨੌਕਰੀ ਜਾਂ ਪੜ੍ਹਾਈ ਨਹੀਂ ਕਰਦਾ ਹੋਣਾ ਚਾਹੀਦਾ। ਇਸ ਸਕੀਮ ਦਾ ਲਾਭ ਦਸਵੀਂ, ਬਾਰਵੀਂ, ਆਈ.ਟੀ.ਆਈ, ਪੋਲਿਟੈਕਨਿਕ, ਗ੍ਰੈਜ਼ੂਏਸ਼ਨ (ਬੀ.ਸੀ.ਏ, ਬੀ.ਬੀ.ਏ, ਬੀ-ਫਾਰਮਾ ਆਦਿ ਵਿੱਦਿਅਕ ਯੋਗਤਾ ਵਾਲੇ ਉਮੀਦਵਾਰ ਲੈ ਸਕਦੇ ਹਨ। ਆਈ.ਆਈ.ਟੀ, ਨੈਸ਼ਨਲ ਲਾਅ ਯੂਨੀਵਰਸਿਟੀ, ਆਈ.ਆਈ.ਐਸ.ਈ.ਆਰ ਤੋਂ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਇਸ ਸਕੀਮ ਅਧੀਨ ਅਪਲਾਈ ਨਹੀਂ ਕਰ ਸਕਦੇ। ਸੀ.ਏ, ਸੀ.ਐਮ.ਐਫ, ਸੀ.ਐਸ, ਐਮ.ਬੀ.ਬੀ.ਐਸ, ਐਮ.ਬੀ.ਏ ਅਤੇ ਮਾਸਟਰ ਕਲਾਸ ਦੀ ਪੜ੍ਹਾਈ ਵੀ ਨਹੀਂ ਕੀਤੀ ਹੋਣੀ ਚਾਹੀਦੀ।

ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਐਨ.ਏ.ਟੀ.ਐਸ ਅਤੇ ਐਨ.ਏ.ਪੀ.ਐਸ ਤੋਂ ਪਹਿਲਾਂ ਟ੍ਰੇਨਿੰਗ ਨਾ ਲਈ ਹੋਵੇ। ਪਰਿਵਾਰ ਦੀ ਸਲਾਨਾ ਆਮਦਨ 8 ਲੱਖ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਨਹੀਂ ਕਰਦਾ ਹੋਣਾ ਚਾਹੀਦਾ। ਇਸ ਸਕੀਮ ਤਹਿਤ ਉਕਤ ਸ਼ਰਤਾਂ ਪੂਰੀਆਂ ਕਰਨ ਵਾਲੇ ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਇਸ ਸਕੀਮ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ 12 ਮਾਰਚ 2025 ਹੈ ਅਤੇ ਚਾਹਵਾਨ ਉਮੀਦਵਾਰ pminternship.mca.gov.in ਵੈੱਬਸਾਈਟ ਤੇ ਅਪਲਾਈ ਕਰ ਸਕਦੇ ਹਨ।

ਕੈਰੀਅਰ ਕਾਊਂਸਲਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਸ. ਜਸਵੀਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਇਸ ਮੌਕੇ ਦਾ ਲਾਭ ਲੈਣ ਲਈ ਅਪੀਲ ਕੀਤੀ ਗਈ।