Close

As part of ‘Azadi da Amrit Mahotsav’, ‘Har Ghar Tiranga’ will be hoisted from August 13 to 15: Deputy Commissioner

Publish Date : 11/08/2022
As part of 'Azadi da Amrit Mahautsav', 'Har Ghar Tricolor' will be hoisted from August 13 to 15: Deputy Commissioner

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਲਹਿਰਾਇਆ ਜਾਵੇਗਾ: ਡਿਪਟੀ ਕਮਿਸ਼ਨਰ

· ਸਰਕਾਰ ਨੇ ਪਹਿਲੀ ਵਾਰ ਹਰੇਕ ਨਾਗਰਿਕ ਨੂੰ ਆਪਣੇ ਘਰਾਂ ਉਤੇ ਤਿਰੰਗਾ ਲਹਿਰਾਉਣ ਦਾ ਮੌਕਾ ਦਿੱਤਾ

· ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਵੰਡੇ ਰਾਸ਼ਟਰੀ ਝੰਡੇ

ਰੂਪਨਗਰ, 10 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ ‘ਹਰ ਘਰ ਤਿਰੰਗਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਲਹਰਾਇਆ ਜਾਵੇਗਾ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਹਰ ਨਾਗਰਿਕ ਨੂੰ ਤਿਰੰਗਾ ਆਪਣੇ ਘਰ, ਦਫਤਰ ਉਤੇ ਲਹਿਰਾਉਣ ਦੀ ਆਗਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਇਹ ਝੰਡੇ ਕਿਸੇ ਵੀ ਦਫਤਰ, ਸਕੂਲ, ਸੇਵਾ ਕੇਂਦਰ, ਵੇਰਕਾ ਬੂਥ ਆਦਿ ਤੋਂ ਖਰੀਦ ਸਕਦੇ ਹੋ।

ਇਸ ਮੌਕੇ ਵਿਭਾਗਾਂ ਨੂੰ ਰਾਸ਼ਟਰੀ ਝੰਡਿਆਂ ਦੀ ਵੰਡ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਕੱਪੜੇ ਦੇ ਝੰਡੇ ਲੋਕੀ ਆਪਣੇ ਘਰਾਂ ਦੁਕਾਨਾਂ ਅਤੇ ਹੋਰ ਸਥਾਨਾਂ ਤੇ ਲਗਾਉਣਗੇ ਉਨ੍ਹਾਂ ਝੰਡਿਆਂ ਨੂੰ 13 ਅਗਸਤ ਤੋਂ ਲੈ ਕੇ 15 ਅਗਸਤ ਤੱਕ ਲਗਾਏ ਜਾਣ ਤੋਂ ਬਾਅਦ ਇਨ੍ਹਾਂ ਕੱਪੜੇ ਦੇ ਬਣੇ ਹੋਏ ਝੰਡਿਆਂ ਨੂੰ ਬੜੇ ਹੀ ਸਨਮਾਨ ਨਾਲ ਸੰਭਾਲ ਕੇ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਗੁਣਾ 30 ਇੰਚ ਦੇ ਫਲੈਗ ਦੀ ਕੀਮਤ 25 ਰੁਪਏ ਪ੍ਰਤੀ ਫਲੈਗ ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਝੰਡੇ ਦਫਤਰ ਮਿਉਂਸੀਪਲਾਂ ਕੌਸਲਾਂ ਅਤੇ ਬੀ ਡੀ ਓ ਦਫਤਰਾਂ ਤੋਂ ਵੀ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਤਿਰੰਗਾ ਦਿਨ-ਰਾਤ ਲਹਿਰਾਇਆ ਰਹਿ ਸਕਦਾ ਹੈ

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਝੰਡੇ ਸਰਕਾਰੀ ਸਕੂਲਾ, ਕਾਲਜਾਂ, ਦਫਤਰਾਂ ਤੇ ਹੋਰ ਵਿੱਦਿਅਕ ਸੰਸਥਾਵਾਂ ਤੇ ਲਹਿਰਾਏ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ, ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਨਾਲ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ।

ਕੈਪਸ਼ਨ- ਡਾ. ਪ੍ਰੀਤੀ ਯਾਦਵ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ।